14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਵਿਸ਼ਾਲ ਰੋਸ ਮਾਰਚ ਅੱਜ-ਬੱਲ ਹੰਬੜਾਂ/ਲਵਲੀ <br/>

ਅਜੀਤ ਡੈਸਕ 03-05-2026
ਲੁਧਿਆਣਾ, 2 ਮਈ (ਪਰਮਿੰਦਰ ਸਿੰਘ ਆਹੂਜਾ)-ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਤੋਂ ਐਨ.ਐਸ.ਏ. ਹਟਾਏ ਜਾਣ ਦੇ ਬਾਵਜੂਦ ਹਾਲੇ ਵੀ ਉਨ੍ਹਾਂ ਨੂੰ ਡਿਬਰੂਗੜ੍ਹ ਦੀ ਜੇਲ੍ਹ ਵਿਚ ਬੰਦ ਰੱਖੇ ਜਾਣ ਖਿਲਾਫ ਰੋਸ ਜਾਹਿਰ ਕਰਦੇ ਹੋਏ, ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ 3 ਮਈ ਦਿਨ ਐਤਵਾਰ ਨੂੰ ਇਕ ਵਿਸ਼ਾਲ ਮੋਟਰਸਾਈਕਲ ਰੋਸ ਮਾਰਚ ਕੀਤਾ ਜਾ ਰਿਹਾ ਹੈ, ਜਿਸ ਵਿਚ ਸੈਂਕੜੇ ਦੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਮਰਥਕ ਸ਼ਾਮਿਲ ਹੋਣਗੇ | ਰੋਸ ਮਾਰਚ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ, ਸੀਨੀਅਰ ਪਾਰਟੀ ਆਗੂ ਮਲਕੀਤ ਸਿੰਘ ਬੱਲ ਹੰਬੜਾਂ ਅਤੇ ਰਾਜੀਵ ਕੁਮਾਰ ਲਵਲੀ ਨੇ ਦੱਸਿਆ ਕਿ ਭਾਈ ਅੰਮਿ੍ਤਪਾਲ ਸਿੰਘ ਉੱਪਰ ਐਨਐਸਏ ਹਟਾਏ ਜਾਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਡਿਬਰੂਗੜ੍ਹ ਦੀ ਜੇਲ੍ਹ ਵਿਚ ਬੰਦ ਰੱਖੇ ਜਾਣ ਖਿਲਾਫ ਲੋਕਾਂ ਵਿਚ ਰੋਸ ਵੱਧਦਾ ਹੀ ਜਾ ਰਿਹਾ ਹੈ, ਜਿਸ ਨੂੰ ਲੈ ਕੇ ਐਤਵਾਰ ਸਵੇਰ 9.00 ਵਜੇ ਲਾਡੋਵਾਲ ਪੁਲ ਤੋਂ ਮੁੱਲਾਂਪੁਰ ਪਿੰਡ ਤੱਕ ਇਕ ਵਿਸ਼ਾਲ ਮੋਟਰ ਸਾਈਕਲ ਰੋਸ ਮਾਰਚ ਕੱਢਿਆ ਜਾਵੇਗਾ, ਜਿਹੜਾ ਵੱਖ-ਵੱਖ ਪਿੰਡਾਂ ਤੋਂ ਹੋ ਕੇ ਮੁੱਲਾਂਪੁਰ ਵਿਖੇ ਸਮਾਪਤ ਹੋਵੇਗਾ |

ਪਿਛਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਕਰਦੇ ਅਤੇ ਵੇਚਦੇ ਕਾਬੂ <br/> ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਪਿ੍ੰ: ਵੜੈਚ ਐਡੁਲਕਨ ਪੁਰਸਕਾਰ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।