14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

ਅਜੀਤ ਡੈਸਕ 03-05-2026
ਲੁਧਿਆਣਾ, 2 ਮਈ (ਪਰਮਿੰਦਰ ਸਿੰਘ ਆਹੂਜਾ)-ਤੀਜੇ ਪਾਤਿਸ਼ਾਹ ਸਾਹਿਬ ਸ਼੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਗੁਰਮਤਿ ਵਿਸ਼ੇਸ਼ ਸਮਾਗਮ ਕਰਵਾਏੇ ਗਏ¢ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਵਦੀਪ ਸਿੰਘ ਨੇ ਆਰਤੀ ਸਾਹਿਬ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਉਪਰੰਤ ਭਾਈ ਅਰਵਿੰਦਰ ਸਿੰਘ ਜੀ ਨੂਰ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਨੇ 'ਭਲੇ ਅਮਰਦਾਸ ਗੁਣ ਤੇਰੇ, ਤੇਰੀ ਉਪਮਾ' ਸ਼ਬਦ ਗਾਇਨ ਕਰਕੇ ਸੰਗਤ ਨੂੰ ਗੁਰੂ ਸਾਹਿਬ ਦੀ ਜੀਵਨੀ ਤੋਂ ਜਾਣੂ ਕਰਵਾਇਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ¢ ਸਮਾਗਮ ਵਿਚ ਮਹਿੰਦਰ ਸਿੰਘ, ਕੰਵਲ ਨੈਨ ਸਿੰਘ ਭਾਟੀਆ, ਰਾਮ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ ਕਾਲਾ, ਪੂਰਨ ਸਿੰਘ, ਨਰਿੰਦਰ ਸਿੰਘ, ਕਮਲ ਸਿੰਘ, ਜੀਵਨਜੋਤ ਸਿੰਘ, ਪ੍ਰੀਤਮ ਸਿੰਘ ਗੰਭੀਰ, ਪਰਮਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ¢

ਪਿਛਲੀ ਖ਼ਬਰ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਨੇ ਉਦਯੋਗਿਕ ਸੈਸ਼ਨ ਕਰਵਾਇਆ <br/> ਅਗਲੀ ਖ਼ਬਰ ਹਰਿਆਣਾ ਪੁਲਿਸ ਦੀ ਹਿਰਾਸਤ 'ਚੋਂ ਮੁਲਜ਼ਮ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।