08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਹਥਿਆਰਬੰਦ ਨੌਜਵਾਨ ਮੋਟਰਸਾਈਕਲ ਖੋਹ ਕੇ ਹੋਏ ਫ਼ਰਾਰ

ਅਜੀਤ ਡੈਸਕ 04-05-2026
ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੀਲਾ ਝੰਡਾ ਚੌਕ ਨੇੜਿਓਾ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰ ਇਕ ਨੌਜਵਾਨ ਪਾਸੋਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਵੰਸ਼ ਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਸੌਰਵ ਜਤਿਨ ਦੀਪਕ ਅਤੇ ਉਨ੍ਹਾਂ ਦੇ ਅੱਠ ਹੋਰ ਸਾਥੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਦੋਸਤ ਪ੍ਰੇਮ ਲਾਲ ਨਾਲ ਨੀਲਾ ਝੰਡਾ ਚÏਕ ਨੇੜੇ ਜਾ ਰਿਹਾ ਸੀ ਕਿ ਉਕਤ ਕਥਿਤ ਦੋਸ਼ੀ ਉਥੇ ਆਏ | ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਬੈਂਕ ਨਾਲ ਧੋਖਾਧੜੀ ਕਰਨ ਦੇ ਮਾਮਲੇ 'ਚ ਕਾਰੋਬਾਰੀਆਂ ਸਮੇਤ 6 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਮੀਂਹ ਤੇ ਤੇਜ਼ ਹਨੇਰੀ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ ਦਰੱਖ਼ਤ ਡਿਗਣ ਨਾਲ ਆਵਾਜਾਈ ਤੇ ਬਿਜਲੀ ਸਪਲਾਈ ਪ੍ਰਭਾਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।