11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਨਾਇਬ ਸਿੰਘ ਸੈਣੀ ਨਾਲ ਭਾਜਪਾ ਆਗੂ ਟਿੱਕਾ ਦੀ ਮੁਲਾਕਾਤ

ਅਜੀਤ ਡੈਸਕ 04-05-2026
ਲੁਧਿਆਣਾ, 3 ਮਈ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਟਿੱਕਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਲੁਧਿਆਣਾ ਦੌਰੇ ਦੌਰਾਨ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਤੇ ਵਿਸਥਾਰ ਨਾਲ ਗੱਲਬਾਤ ਹੋਈ | ਮੁਲਾਕਾਤ ਦੌਰਾਨ ਸੂਬੇ ਵਿਚ ਕਾਨੰੂਨ ਵਿਵਸਥਾ, ਵਿਕਾਸ ਅਤੇ ਉਦੋਯਗਿਕ ਮਾਹੌਲ ਨਾਲ ਜੁੜੇ ਮੁੱਦੇ ਵੀ ਚਰਚਾ ਦਾ ਕੇਂਦਰ ਰਹੇ | ਦੋਵਾਂ ਨੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਰਾਜਨੀਤੀ ਵਿਚ ਸੰਭਾਵਿਤ ਬਦਲਾਵਾਂ ਅਤੇ ਭਾਜਪਾ ਦੀ ਭੂਮਿਕਾ ਤੇ ਵੀ ਵਿਚਾਰ ਸਾਂਝੇ ਕੀਤੇ | ਇਸ ਦੌਰਾਨ ਸੰਗਠਨ ਨੂੰ ਮਜ਼ਬੂਤ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੰੂ ਉਭਾਰਨ 'ਤੇ ਵੀ ਜ਼ੋਰ ਦਿੱਤਾ ਗਿਆ |
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਵਪਾਰਕ ਸਿਲੰਡਰ ਦੇ ਰੇਟ ਵਧਾ ਕੇ ਹੋਟਲ ਰੈਸਟੋਰੈਂਟ ਇੰਡਸਟਰੀ ਤੇ ਆਮ ਲੋਕਾਂ ਦੀ ਜੇਬ 'ਤੇ ਪਾਇਆ ਭਾਰੀ ਬ... ਅਗਲੀ ਖ਼ਬਰ ਪਿੰਡ ਬੈਂਚ ਬਾਜਾ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।