11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਕਿੰਡਜ ਪੋਪਿੰਨ ਪਲੇਅਵੇਅ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 04-05-2026
ਫੁੱਲਾਂਵਾਲ, 3 ਮਈ (ਮਨਜੀਤ ਸਿੰਘ ਦੁੱਗਰੀ)-200 ਫੁੱਟੀ ਮਿਸਿੰਗ ਲਿੰਕ ਸੜਕ ਤੇ ਸਥਿਤ ਬਸੰਤ ਐਵਨਿਊ ਦੇ ਕਿੰਡਜ ਪੋਪਿੰਨ ਪਲੇਅ ਵੇਅ ਸਕੂਲ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਦੁਆਰਾ ਮਜ਼ਦੂਰ ਦਿਵਸ ਬੜੇ ਹੀ ਚਾਵਾਂ ਤੇ ਮਲਾਰਾਂ ਨਾਲ ਮਨਾਇਆ ਗਿਆ | ਇਸ ਮੌਕੇ ਨੰਨ੍ਹੇ-ਮੁੰਨੇ ਬੱਚੇ ਵੱਖ-ਵੱਖ ਪਹਿਰਾਵਿਆਂ ਵਿਚ ਜਿਵੇਂ ਡਾਕਟਰ, ਇੰਜੀਨੀਅਰ, ਕਿਸਾਨ, ਵਕੀਲ, ਅਧਿਆਪਕ, ਸਫ਼ਾਈ ਕਰਮਚਾਰੀ ਆਦਿ ਬਣ ਕੇ ਆਏ | ਉਨ੍ਹਾਂ ਨੇ ਆਪਣੇ ਪ੍ਰਦਰਸ਼ਨਾਂ ਰਾਹੀਂ ਹਰ ਕਿੱਤੇ ਦੀ ਅਹਿਮੀਅਤ ਅਤੇ ਸਨਮਾਨ ਦਾ ਸੁਨੇਹਾ ਦਿੱਤਾ | ਉਨ੍ਹਾਂ ਵਲੋਂ ਆਪਣੇ ਅਧਿਆਪਕਾਂ ਦੀ ਦੇਖ-ਰੇਖ ਹੇਠ ਰੰਗਾਰੰਗ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਪੂਜਾ ਅਰੋੜਾ ਨੇ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਮਜ਼ਦੂਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ | ਮੈਨੇਜਿੰਗ ਡਾਇਰੈਕਟਰ ਪੰਕਜ ਅਰੋੜਾ ਨੇ ਇਸ ਦਿਨ ਦੀ ਮਹੱਤਤਾ ਤੋਂ ਨੰਨੇ੍ਹ-ਮੁੰਨੇ ਬੱਚਿਆਂ ਅਤੇ ਸਕੂਲ ਕਰਮਚਾਰੀਆਂ ਨੂੰ ਜਾਣੂ ਕਰਵਾਇਆ ਅਤੇ ਸਾਰਿਆਂ ਨੂੰ ਇਸ ਦਿਨ ਦੀਆ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖੇ ਕਰਵਾਇਆ ਵਿਦਾਇਗੀ ਸਮਾਗਮ ਅਗਲੀ ਖ਼ਬਰ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਦਾ ਬੀ.ਸੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।