11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਜਰਨੈਲ ਹਰੀ ਸਿੰਘ ਨਲਵਾ ਦੇ ਸੂਰਮਗਤੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ

ਅਜੀਤ ਡੈਸਕ 04-05-2026
ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸਿੱਖ ਕੌਮ ਦੇ ਮਹਾਨ ਸੂਰਬੀਰ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਜੀ ਦੇ ਸੂਰਮਗਤੀ ਦਿਵਸ ਨੂੰ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਵਿੰਦਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਸਹਾਨੇਵਾਲ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਸਤਵਿੰਦਰ ਸਿੰਘ ਨੇ ਕਿਹਾ ਕਿ ਮਹਾਨ ਸੂਰਬੀਰ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਕੇਵਲ ਇੱਕ ਯੋਧਾ ਹੀ ਨਹੀਂ ਸੀ ਬਲਕਿ ਪੰਥ ਦਾ ਨਿਸ਼ਕਾਮ ਸੇਵਕ ਅਤੇ ਖਾਲਸਾ ਰਾਜ ਦਾ ਨਿਰਛਲ ਰੱਖਿਅਕ ਤੇ ਨਿਸ਼ਠਾਵਾਨ ਅਹਿਲਕਾਰ ਵੀ ਸੀ, ਜਿਸ ਦੀ ਬਦੌਲਤ ਅੱਜ ਵੀ ਉਨ੍ਹਾਂ ਦੇ ਦਲੇਰੀ ਭਰੇ ਕਾਰਨਾਮਿਆਂ ਤੇ ਕਾਰਜਾਂ ਨੂੰ ਸਮੁੱਚਾ ਸੰਸਾਰ ਯਾਦ ਕਰਦਾ ਹੈ | ਇਸ ਦੌਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਦਿਆਂ ਕਿਹਾ ਕਿ ਮਹਾਨ ਸਿੱਖ ਸੂਰਬੀਰ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਜੀ ਦਾ ਸੂਰਮਗਤੀ ਦਿਵਸ ਮਨਾਉਣਾ ਤਾਂ ਹੀ ਸਾਰਥੱਕ ਹੋ ਸਕਦਾ ਹੈ | ਜੇਕਰ ਅਸੀਂ ਆਪਣੇ ਅੰਦਰ ਉਨ੍ਹਾਂ ਵਰਗੀ ਨਿਰਭਉ ਤੇ ਨਿਰਵੈਰ ਵਾਲੀ ਬਿਰਤੀ ਪੈਦਾ ਕਰਕੇ ਬਾਣੀ ਤੇ ਬਾਣੇ ਦੇ ਧਾਰਨੀ ਬਣੀਏ |ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਾਝੇ ਤੌਰ 'ਤੇ ਕੀਰਤਨੀ ਜੱਥਿਆਂ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ |
ਸਮਾਗਮ ਦੌਰਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਜੱਥੇ. ਤਰਨਜੀਤ ਸਿੰਘ ਨਿਮਾਣਾ, ਐਨ. ਐਸ ਕਥੂਰੀਆਂ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, )ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ , ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਅਤੇ ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਐਸ. ਡੀ. ਪੀ. ਕਾਲਜ ਦੀਆਂ ਕੁੜੀਆਂ ਦਾ ਪੰਜਾਬ ਯੂਨੀਵਰਸਿਟੀ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖੇ ਕਰਵਾਇਆ ਵਿਦਾਇਗੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।