12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਕੇਂਦਰੀ ਜੇਲ੍ਹ 'ਚ ਛਾਪੇਮਾਰੀ ਦÏਰਾਨ ਨਸ਼ੀਲੇ ਪਦਾਰਥ ਬਰਾਮਦ <br/>

ਅਜੀਤ ਡੈਸਕ 04-05-2026
ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਛਾਪਾਮਾਰੀ ਦÏਰਾਨ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ¢ ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਜਦੋਂ ਬੀਤੀ ਰਾਤ ਜੇਲ੍ਹ ਦੀਆਂ ਬੈਰਕਾਂ ਵਿਚ ਚੈਕਿੰਗ ਕੀਤੀ ਗਈ ਤਾਂ ਉਥੋਂ ਲਵਦੀਪ ਸਿੰਘ ਪੁੱਤਰ ਲਾਡੀ ਨਾਮੀ ਬੰਦੀ ਪਾਸੋਂ 140 ਗ੍ਰਾਮ ਤੰਬਾਕੂ, ਚਾਰ ਚਾਰਜਰ ਅਤੇ ਇਕ ਹੈੱਡ ਫ਼ੋਨ ਸੈੱਟ ਬਰਾਮਦ ਕੀਤਾ ਗਿਆ | ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਦੋਸ਼ੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਨਸ਼ੀਲੇ ਪਦਾਰਥ ਕਿਸ ਤਰੀਕੇ ਨਾਲ ਪਹੁੰਚਾਏ ਗਏ ਹਨ |
ਦਰੱਖ਼ਤ ਕੱਟਣ ਦੇ ਮਾਮਲੇ 'ਚ ਕੇਸ ਦਰਜ : ਨਗਰ ਨਿਗਮ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਦੁੱਗਰੀ ਦੇ ਰਹਿਣ ਵਾਲੇ ਇਕ ਮਕਾਨ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਘਰ ਦੇ ਬਾਹਰ ਸਥਿਤ ਦਰੱਖਤਾਂ ਨੂੰ ਕੱਟਣ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢
ਚੋਰੀ ਦਾ ਮਾਮਲਾ : ਪੁਲਿਸ ਨੇ ਮੁਹੰਮਦ ਨਿਸਾਰੂਦੀਨ ਵਾਸੀ ਪ੍ਰੀਤ ਵਿਹਾਰ ਹੈਬੋਵਾਲ ਦੀ ਸ਼ਿਕਾਇਤ 'ਤੇ ਪੰਕਜ ਵਾਸੀ ਚੰਦਰ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸਦੀ ਫ਼ੈਕਟਰੀ ਵਿਚੋਂ ਧਾਗਾ ਚੋਰੀ ਕਰਨ ਦਾ ਦੋਸ਼ ਲਗਾਇਆ ਹੈ¢ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢ ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸਿਆ ਜਾ ਰਿਹਾ ਹੈ¢
ਘਰ 'ਤੇ ਹਮਲਾ : ਪੁਲਿਸ ਨੇ ਰਾਜਕੁਮਾਰ ਵਾਸੀ ਰਾਜਨ ਅਸਟੇਟ ਦੀ ਸ਼ਿਕਾਇਤ 'ਤੇ ਸੁਖਪ੍ਰੀਤ, ਸਾਹਿਲ, ਸੂਰਜ ਅਤੇ ਰਵੀ ਕÏਸ਼ਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਹਮਲਾ ਕਰਕੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰਜਿੰਸ਼ ਦੱਸਿਆ ਜਾਂਦਾ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢
ਸ਼ੱਕੀ ਹਲਾਤ 'ਚ ਬੱਚਾ ਲਾਪਤਾ : ਸਥਾਨਕ ਡਾਬਾ ਦੇ ਇਲਾਕੇ ਵਿਚੋਂ ਸ਼ੱਕੀ ਹਾਲਾਤਾਂ ਵਿਚ ਭੂਸ਼ਣ ਕੁਮਾਰ ਦਾ 13 ਸਾਲ ਦਾ ਲੜਕਾ ਆਯੂਸ਼ ਕੁਮਾਰ ਲਾਪਤਾ ਹੋ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਆਯੂਸ਼ ਬੀਤੇ ਦਿਨ ਘਰੋਂ ਗਿਆ, ਪਰ ਵਾਪਸ ਨਹੀਂ ਆਇਆ | ਪੁਲਿਸ ਉਸਦੀ ਭਾਲ ਕਰ ਰਹੀ ਹੈ |
ਸੱਟੇਬਾਜ਼ ਕਾਬੂ : ਪੁਲਿਸ ਨੇ ਲਾਲ ਬਹਾਦਰ ਵਾਸੀ ਗਿਆਸਪੁਰਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਨਗਦੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਸੜਕ 'ਤੇ ਸ਼ਰੇਆਮ ਸੱਟੇਬਾਜ਼ੀ ਕਰ ਰਿਹਾ ਸੀ |
ਮੋਟਰਸਾਈਕਲ ਚੋਰੀ : ਸਥਾਨਕ ਸ਼ਹੀਦ ਭਗਤ ਸਿੰਘ ਨਗਰ ਤੋਂ ਚੋਰਾ ਵਲੋਂ ਉਮੇਸ਼ ਕੁਮਾਰ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕੀਤਾ ਹੈ ਤੇ ਜਾਂਚ ਕੀਤੀ ਜਾ ਰਹੀ ਹੈ¢

ਪਿਛਲੀ ਖ਼ਬਰ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਦੇ ਪ੍ਰਧਾਨ ਸਵਰਨ ਸਿੰਘ ਨੇ ਕੇਂਦਰ ਤੇ ਸੂਬਾ ਸਰਕਾਰ ਦੀ ਕੀਤੀ ਆਲੋਚਨਾ ਅਗਲੀ ਖ਼ਬਰ ਪਿਛਲੇ 70 ਸਾਲ 'ਚ ਜਿਹੜਾ ਨਹੀਂ ਹੋਇਆ, ਉਹ 'ਆਪ' ਨੇ ਮਜ਼ਦੂਰ ਦਿਵਸ 'ਤੇ ਸੈਸ਼ਨ ਵਿਚ ਕਰ ਕੇ ਵਿਖਾਇਆ-ਸ਼ਿਮਲਾਪੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।