12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਬੁਰਜ ਲਿੱਟਾਂ ਤੋਂ ਟਰਾਲੀ ਚੋਰੀ ਸੀ. ਸੀ. ਟੀ. ਵੀ. ਕੈਮਰੇ ਦੀਆਂ ਫੋਟੋਆਂ ਵਾਇਰਲ ਹੋਣ 'ਤੇ ਟਰਾਲੀ ਮਿਲੀ

ਪੰਜਾਬ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ ਐਸੋਸੀਏਸ਼ਨ ਦੀ ਮੀਟਿੰਗ ਦਾ ਦਿ੍ਸ਼ | ਤਸਵੀਰ-ਸੇਵਕ ਸਿੰਘ <br/> 04-05-2026
ਹਲਵਾਰਾ, 3 ਮਈ (ਮਨਦੀਪ ਸਿੰਘ ਉੱਭੀ)-ਹਲਵਾਰਾ ਦੇ ਲਾਗਲੇ ਪਿੰਡ ਬੁਰਜ ਲਿੱਟਾਂ ਦੇ ਗੁਰਮੇਲ ਸਿੰਘ ਦੀ ਬੀਤੇ ਕੱਲ੍ਹ ਕੋਈ ਟਰੈਕਟਰ ਸਵਾਰ ਚੋਰ ਟਰਾਲੀ ਨੂੰ ਚੋਰੀ ਕਰਕੇ ਲੈ ਗਿਆ ਸੀ | ਟਰਾਲੀ ਦੇ ਮਾਲਕ ਗੁਰਮੇਲ ਸਿੰਘ ਨੇ ਦੱਸਿਆ ਟਰਾਲੀ ਚੋਰੀ ਹੋਣ 'ਤੇ ਉਸ ਨੇ ਥਾਣਾ ਸੁਧਾਰ 'ਚ ਸ਼ਿਕਾਇਤ ਵੀ ਦਿੱਤੀ ਤੇ ਨਾਲ ਹੀ ਸੀ. ਸੀ. ਟੀ. ਵੀ. ਕੈਮਰੇ ਦੀਆਂ ਫੋਟੋਆਂ ਵੀ ਦਿੱਤੀਆਂ ਸਨ | ਉਨ੍ਹਾਂ ਇਹ ਵੀ ਦੱਸਿਆ ਕਿ ਟਰਾਲੀ ਚੋਰੀ ਦੇ ਵਾਪਰੇ ਸਾਰੇ ਘਟਨਾਕ੍ਰਮ ਦੀਆਂ ਫੋਟੋਆਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਪਰ ਪਾ ਦਿੱਤੀਆਂ ਸਨ ਤੇ ਚੋਰ ਨੂੰ ਭਿਣਕ ਪੈਣ 'ਤੇ ਉਹ ਰਾਏਕੋਟ ਦੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੀ ਪਾਰਕਿੰਗ 'ਚ ਟਰਾਲੀ ਖੜ੍ਹਾ ਕਰਕੇ ਚਲਾ ਗਿਆ ਤੇ ਨੇੜੇ ਦੇ ਦੁਕਾਨਦਾਰ ਦੇ ਫੋਨ ਤੋਂ ਫੋਨ ਕਰਕੇ ਟਰਾਲੀ ਮਾਲਕ ਗੁਰਮੇਲ ਸਿੰਘ ਨੂੰ ਆਪਣੀ ਟਰਾਲੀ ਲੈ ਜਾਣ ਲਈ ਕਿਹਾ | ਗੁਰਮੇਲ ਸਿੰਘ ਨੇ ਦੱਸਿਆ ਉਹ ਆਪਣੀ ਟਰਾਲੀ ਲੈ ਆਏ ਹਨ | ਟਰਾਲੀ ਦੇ ਕਈ ਹਿੱਸਿਆਂ ਦਾ ਰੰਗ ਚੋਰ ਨੇ ਬਦਲੀ ਕਰ ਦਿੱਤਾ ਸੀ | ਉਨ੍ਹਾਂ ਪੁਲਿਸ ਤੋਂ ਮੰਗ ਕੀਤੀ ਹੈ ਕਿ ਚੋਰ ਦੀ ਸ਼ਨਾਖਤ ਕੀਤੀ ਜਾਵੇ ਤੇ ਹੋਰ ਵੀ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਸਕਦੀਆਂ ਹਨ | ਥਾਣਾ ਸੁਧਾਰ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਲਦ ਹੀ ਟਰਾਲੀ ਚੋਰ ਨੂੰ ਕਾਬੂ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਮੰਗਾਂ ਅਣਸੁਣੀਆਂ ਰਹੀਆਂ ਤਾਂ ਸੜਕਾਂ 'ਤੇ ਉਤਰਣਗੇ ਮੁਲਾਜ਼ਮ ਅਗਲੀ ਖ਼ਬਰ ਦਾਖਾ ਪੁਲਿਸ ਨੇ ਸੀਤਾ ਰਾਮ ਮੰਡਿਆਣੀ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।