12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਨਾਬਾਲਗ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 04-05-2026
ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਨਾਬਾਲਗ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਨÏਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਨੇ ਚੰਦਨ ਵਾਸੀ ਡਾਕਟਰ ਅੰਬੇਦਕਰ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੇ ਮੁਹੱਲੇ ਵਿਚ ਰਹਿੰਦਾ ਹੈ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਉਹ ਉਸਦੀ ਲੜਕੀ ਨਾਲ ਗੱਲਬਾਤ ਕਰ ਰਿਹਾ ਸੀ ਅਤੇ ਕੁੱਝ ਸਮਾਂ ਪਹਿਲਾਂ ਚੰਦਨ ਲੜਕੀ ਨੂੰ ਭਜਾ ਕੇ ਆਪਣੇ ਨਾਲ ਲੈ ਗਿਆ, ਜਿੱਥੇ ਕਿ ਕਥਿਤ ਦੋਸ਼ੀ ਵਲੋਂ ਉਸ ਸਰੀਰਕ ਸ਼ੋਸ਼ਣ ਕੀਤਾ ਗਿਆ | ਉਸ ਦੱਸਿਆ ਕਿ ਉਸਦੀ ਲੜਕੀ ਦੀ ਉਮਰ 17 ਸਾਲ ਦੇ ਕਰੀਬ ਹੈ ਤੇ ਹੁਣ ਉਹ ਗਰਭਵਤੀ ਹੈ | ਜਦੋਂ ਉਸ ਨੰੂ ਇਸਦਾ ਪਤਾ ਲੱਗਿਆ ਤਾਂ ਉਸਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਪੁਲਿਸ ਵਲੋਂ ਕਾਰਵਾਈ ਕਰਦੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢
ਪਿਛਲੀ ਖ਼ਬਰ ਲੋਕ ਸਭਾ ਮੈਂਬਰ ਡਾ. ਬੋਪਾਰਾਏ ਨੇ ਪਿੰਡ ਹਵਾਸ ਦੀ ਧਰਮਸ਼ਾਲਾ ਲਈ ਦਿੱਤਾ 5 ਲੱਖ ਦਾ ਚੈੱਕ ਅਗਲੀ ਖ਼ਬਰ ਗੁਰਮਤਿ ਸਮਾਗਮ ਦÏਰਾਨ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀਆਂ ਭਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।