22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਵਿਖੇ ਗੁਰਮਤਿ ਸਮਾਗਮ ਅੱਜ <br/>

ਅਜੀਤ ਡੈਸਕ 05-05-2026
ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸਿੱਖ ਧਰਮ ਅੰਦਰ ਮਹਾਨ ਸਤਿਕਾਰਿਤ ਬੀਬੀਆਂ ਦੀ ਜੀਵਨੀ ਬਾਰੇ ਮਹੀਨਾਵਾਰੀ ਸਮਾਗਮ 'ਗੁਰਮੁਖਿ ਸਖੀ ਸਹੇਲੀਆ' ਗੁਰਮਤਿ ਵਿਚਾਰਾਂ ਅਤੇ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਲੁਧਿਆਣੇ ਦੀਆਂ ਸਾਰੀਆਂ ਇਸਤਰੀ ਸਤਿਸੰਗ ਸਭਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ 5 ਮਈ ਦਿਨ ਮੰਗਲਵਾਰ ਨੂੰ ਦੁਪਹਿਰ 2:30 ਤੋਂ 5:30 ਵਜੇ ਤੱਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕਰਵਾਇਆ ਜਾਂ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਮਾਗਮ ਅੰਦਰ 2:30 ਤੋਂ 4:30 ਵਜੇ ਤੱਕ ਇਸਤਰੀ ਸਤਿਸੰਗ ਸਭਾਵਾਂ ਵਲੋਂ ਕੀਰਤਨ ਦੀ ਸੇਵਾ ਨਿਭਾਈ ਜਾਵੇਗੀ ਅਤੇ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਜਸਵੰਤ ਸਿੰਘ ਪਰਵਾਨਾ ਅੰਮਿ੍ਤਸਰ ਸਾਹਿਬ ਵਾਲੇ 4:30 ਤੋਂ 5:15 ਵਜੇ ਤੱਕ ਸੰਗਤਾਂ ਨੂੰ ਮਾਤਾ ਸਾਹਿਬ ਕੌਰ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕਰਨਗੇ |

ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਵਲੋਂ ਸਿੱਖਿਆ ਮੰਤਰੀ ਦੇ ਘਰ ਅੱਗੇ ਧਰਨਾ 17 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।