22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਗੰਦਗੀ ਤੋਂ ਪ੍ਰੇਸ਼ਾਨ ਮਾਡਲ ਟਾਊਨ ਐਕਸਟੈਨਸ਼ਨ ਵਾਸੀਆਂ ਨੇ ਪਵਨ ਦੀਵਾਨ ਨੂੰ ਦੱਸੀਆਂ ਸਮੱਸਿਆਵਾਂ <br/>

ਅਜੀਤ ਡੈਸਕ 05-05-2026
ਲੁਧਿਆਣਾ, 4 ਮਈ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਵਲੋਂ ਮਾਡਲ ਟਾਊਨ ਐਕਸਟੈਨਸ਼ਨ ਵਾਸੀਆਂ ਨਾਲ ਮੁਲਾਕਾਤ ਕਰਕੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ¢ ਇਸ ਦÏਰਾਨ ਲੋਕ ਇਲਾਕੇ ਵਿਚ ਸਫ਼ਾਈ ਸਣੇ ਹੋਰ ਮੁੱਢਲੀਆਂ ਸਹੂਲਤਾਂ ਦੀ ਘਾਟ ਨੂੰ ਲੈ ਕੇ ਪ੍ਰੇਸ਼ਾਨ ਵਿਖੇ¢ ਇਲਾਕਾ ਵਾਸੀਆਂ ਨੇ ਪਵਨ ਦੀਵਾਨ ਨੂੰ ਦੱਸਿਆ ਕਿ ਇਲਾਕੇ ਵਿਚ ਸਫ਼ਾਈ ਵਿਵਸਥਾ ਦੀ ਬਹੁਤ ਮਾੜੀ ਹਾਲਤ ਹੈ¢ ਇੱਥੋਂ ਤੱਕ ਕਿ ਮਸ਼ਹੂਰ ਲਿਖਾਰੀ ਸਾਹਿਰ ਲੁਧਿਆਣਵੀ ਲਈ ਯਾਦਗਾਰ ਬਣਾਉਣ ਵਾਸਤੇ ਸਰਕਾਰ ਵਲੋਂ ਅਲਾਟ ਕੀਤੀ ਗਈ ਜਗਾ ਕੂੜੇ ਦਾ ਡੰਪ ਬਣ ਚੁੱਕੀ ਹੈ¢ ਲੋਕ ਉਸ ਜਗ੍ਹਾ 'ਤੇ ਕੂੜਾ ਸੁੱਟ ਦਿੰਦੇ ਹਨ ਅਤੇ ਸਫ਼ਾਈ ਨਾ ਹੋਣ ਕਾਰਨ ਉਥੇ ਬਦਬੂ ਆਉਂਦੀ ਹੈ ਤੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ¢ ਇਸੇ ਤਰਾਂ, ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵੀ ਲੋਕਾਂ ਨੇ ਚਿੰਤਾ ਜ਼ਾਹਿਰ ਕੀਤੀ¢ ਦੀਵਾਨ ਨੇ ਦੱਸਿਆ ਕਿ ਕਿ ਇਲਾਕੇ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇਲਾਕੇ ਦੇ ਵਿਧਾਇਕ ਵੀ ਹਨ ਲੇਕਿਨ ਇੱਥੇ ਮੁੱਢਲੀ ਸੁਵਿਧਾਵਾਂ ਦਾ ਮਾੜਾ ਹਾਲ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਦਾਅਵੇ ਕਰਨ ਦੀ ਬਜਾਏ ਜ਼ਮੀਨੀ ਹਾਲਾਤਾਂ ਉੱਪਰ ਕੰਮ ਕਰਨਾ ਚਾਹੀਦਾ ਹੈ¢ ਇਸ ਮÏਕੇ ਇਲਾਕਾ ਵਾਸੀਆਂ ਨੇ ਪਵਨ ਦੀਵਾਨ ਨੂੰ ਸਨਮਾਨਿਤ ਵੀ ਕੀਤਾ¢ ਇਸ ਮÏਕੇ ਹੋਰਨਾਂ ਨਿਰਭੈ ਸਿੰਘ, ਹਰਜੀਤ ਸਿੰਘ, ਗੁਰਮੀਤ ਸਿੰਘ, ਮਨਜੀਤ ਸਿੰਘ, ਹਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਬਲਜੀਤ ਸਿੰਘ, ਸਤਵੰਤ ਸਿੰਘ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ 11 ਤੋਂ 2 ਵਜੇ ਤੱਕ ਕੀਤਾ ਟੋਲ ਮੁਕਤ <br/> ਅਗਲੀ ਖ਼ਬਰ ਸਮਾਜ ਦੀ ਉਸਾਰੂ ਸਿਰਜਣਾ ਲਈ ਗਲੋਬਲ ਕੰਬੋਜ ਐਜੂਕੇਸ਼ਨਲ ਐਂਡ ਵੈੱਲਫੇਅਰ ਆਰਗੇਨਾਈਜ਼ੇਸ਼ਨ ਦਾ ਗਠਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।