01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵੱਖ-ਵੱਖ ਇਲਾਕਿਆਂ 'ਚ ਸ਼ਰੇਆਮ ਨਸ਼ਾ ਕਰਦੇ 4 ਕਾਬੂ <br/>

ਅਜੀਤ ਡੈਸਕ 11-05-2026
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਸ਼ਰੇਆਮ ਨਸ਼ਾ ਕਰਦੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪਹਿਲੇ ਮਾਮਲੇ 'ਚ ਥਾਣਾ ਸਦਰ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਸਾਰਜ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਨੂੰ ਲਲਤੋਂ ਕਲਾਂ ਚੌਕ ਤੋਂ ਠੱਕਰਵਾਲ ਜਾਂਦੀ ਸੜਕ ਨੇੜੇ ਓਮੈਕਸ ਫਲੈਟ ਲਾਗੇ ਬੈਠ ਕੇ ਨਸ਼ਾ ਕਰਦੇ ਨੂੰ ਕਾਬੂ ਕੀਤਾ ਹੈ | ਮੁਲਜ਼ਮ ਦੀ ਸ਼ਨਾਖ਼ਤ ਵਰਿੰਦਰ ਸਿੰਘ ਵਜੋਂ ਹੋਈ ਹੈ | ਦੂਜੇ ਮਾਮਲੇ 'ਚ ਥਾਣਾ ਦੁੱਗਰੀ ਵਿਖੇ ਤਾਇਨਾਤ ਐਸ. ਆਈ. ਸੁਖਦੇਵ ਰਾਜ ਨੇ ਦੱਸਿਆ ਕਿ ਫਲਾਈਓਵਰ 200 ਫੁੱਟਾ ਰੋਡ, ਸ਼ਹੀਦ ਭਗਤ ਸਿੰਘ ਨਗਰ ਪਾਸ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ ਹੈ | ਮੁਲਜ਼ਮ ਦੀ ਸ਼ਨਾਖ਼ਤ ਅਰੁਣ ਕੁਮਾਰ ਵਜੋਂ ਹੋਈ ਹੈ | ਤੀਜੇ ਮਾਮਲੇ 'ਚ ਥਾਣਾ ਡਾਬਾ ਵਿਖੇ ਤਾਇਨਾਤ ਥਾਣੇਦਾਰ ਪ੍ਰਮੋਦ ਰਾਜ ਨੇ ਦੱਸਿਆ ਕਿ ਸਰਕਾਰੀ ਫਲੈਟ ਗਿਆਸਪੁਰਾ ਪਾਸ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ ਹੈ | ਮੁਲਜ਼ਮ ਦੀ ਸ਼ਨਾਖ਼ਤ ਅਜੇ ਕੁਮਾਰ ਵਜੋਂ ਹੋਈ ਹੈ | ਚੌਥੇ ਮਾਮਲੇ 'ਚ ਥਾਣਾ ਪੀ. ਏ. ਯੂ. ਵਿਖੇ ਤਾਇਨਾਤ ਹÏਲਦਾਰ ਰਾਮ ਨਰੇਸ਼ ਨੇ ਦੱਸਿਆ ਕਿ ਮੁਲਜ਼ਮ ਨੂੰ ਖ਼ਾਲੀ ਪਲਾਟ ਬਚਨ ਸਿੰਘ ਮਾਰਗ ਨੇੜੇ ਗੰਦਾ ਨਾਲਾ ਪੁਲੀ ਪਾਸ ਬੈਠ ਕੇ ਨਸ਼ਾ ਕਰਦੇ ਨੂੰ ਕਾਬੂ ਕੀਤਾ ਹੈ | ਮੁਲਜ਼ਮ ਦੀ ਸ਼ਨਾਖ਼ਤ ਹਰੀਸ਼ ਕੁਮਾਰ ਵਜੋਂ ਹੋਈ ਹੈ |

ਪਿਛਲੀ ਖ਼ਬਰ ਵਾਰਡ ਨੰਬਰ 73 'ਚ ਪਾਣੀ ਸੰਕਟ ਨੇ ਖੋਲ੍ਹੀ ਨਿਗਮ ਤੇ ਬਿਜਲੀ ਵਿਭਾਗ ਦੀ ਲਾਪ੍ਰਵਾਹੀ ਦੀ ਪੋਲ <br/> ਅਗਲੀ ਖ਼ਬਰ ਵੱਖ-ਵੱਖ ਇਲਾਕਿਆਂ 'ਚ ਸੜਕ 'ਤੇ ਸ਼ਰਾਬ ਪੀ ਰਹੇ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।