31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵੱਖ-ਵੱਖ ਇਲਾਕਿਆਂ 'ਚ ਵਾਪਰੇ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮÏਤ <br/>

ਅਜੀਤ ਡੈਸਕ 11-05-2026
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਵਾਪਰੇ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮÏਤ ਹੋ ਗਈ ਹੈ | ਪਹਿਲੇ ਮਾਮਲੇ 'ਚ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਮਨੀਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ਸਹੁਰਾ ਆਨੰਦ ਕੁਮਾਰ ਤੇ ਬੀਮਲੇਸ਼ ਕੁਮਾਰ ਨਿਊ ਮੋਤੀ ਨਗਰ ਆਪਣੀ ਇਲੈਕਟਿ੍ਕ ਸਕੂਟਰੀ 'ਤੇ ਸਵਾਰ ਹੋ ਕੇ ਉਸਦੇ ਘਰ ਆ ਰਹੇ ਸਨ, ਉਨ੍ਹਾਂ ਵੀ ਉਨ੍ਹਾਂ ਦੇ ਪਿੱਛੇ ਹੀ ਜਾ ਰਿਹਾ ਸੀ | ਜਦੋਂ ਉਹ ਓਵਰਬਿ੍ਜ ਢੰਡਾਰੀ ਕਲਾਂ ਸਾਹਮਣੇ ਸੁਰਜੀਤ ਮਕੈਨੀਕਲ ਵਰਕਸ ਫਰੈਂਡਜ਼ ਮਾਰਕੀਟ ਫੇਸ-5 ਫੋਕਲ ਪੁਆਇੰਟ ਪੁੱਜੇ ਤਾਂ ਮੁਲਜ਼ਮ ਨੇ ਆਪਣਾ ਟਰਾਲਾ ਤੇਜ਼ ਰਫ਼ਤਾਰੀ ਤੇ ਲਾਪ੍ਰਵਾਹੀ ਨਾਲ ਚਲਾਉਂਦੇ ਹੋਏ ਉਸ ਦੇ ਸਹੁਰੇ ਦੀ ਸਕੂਟਰੀ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਉਸ ਦਾ ਸਹੁਰਾ ਤੇ ਬੀਮਲੇਸ਼ ਕੁਮਾਰ ਸਕੂਟਰੀ ਸਮੇਤ ਸੱਜੀ ਸਾਈਡ 'ਤੇ ਡਿਗ ਗਏ ਤੇ ਟਰੱਕ ਦਾ ਟਾਇਰ ਉਨ੍ਹਾਂ ਦੇ ਸਿਰ ਉਪਰੋਂ ਦੀ ਲੰਘ ਗਿਆ, ਜਿਸ ਨਾਲ ਉਨ੍ਹਾਂ ਦੀ ਮÏਤ ਹੋ ਗਈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਡਰਾਈਵਰ ਮਲਕੀਤ ਸਿੰਘ ਨੂੰ ਗਿ੍ਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ | ਦੂਜੇ ਮਾਮਲੇ 'ਚ ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਮਨਪ੍ਰੀਤ ਸਿੰਘ ਜੋਤੀ ਰੋਡਵੇਜ਼ ਟਰਾਂਸਪੋਰਟ ਫੋਕਲ ਪੁਆਇੰਟ ਵਿਖੇ ਡਰਾਈਵਰੀ ਕਰਦਾ ਹੈ | ਉਸ ਨੂੰ ਕਿਸੇ ਅਣਜਾਣ ਨੰਬਰ ਤੋਂ ਫ਼ੋਨ ਆਇਆ ਕਿ ਤੁਹਾਡੇ ਜਾਣਕਾਰ ਮਨਪ੍ਰੀਤ ਸਿੰਘ ਨੂੰ ਆਰ. ਕੇ. ਰੋਡ 'ਤੇ ਕਿਸੇ ਅਣਪਛਾਤੇ ਵਾਹਨ ਨਾਲ ਫੇਟ ਮਾਰ ਦਿੱਤੀ ਹੈ | ਸੂਚਨਾ ਮਿਲਦੇ ਉਹ ਮÏਕੇ 'ਤੇ ਪਹੁੰਚੇ ਤੇ ਜ਼ਖ਼ਮੀ ਹੋਏ ਆਪਣੇ ਭਰਾ ਨੂੰ ਸਿਵਲ ਹਸਪਤਾਲ 'ਚ ਇਲਾਜ ਲਈ ਲਿਆਂਦਾ, ਜਿਸ ਦੀ ਦÏਰਾਨੇ ਇਲਾਜ ਮÏਤ ਹੋ ਗਈ | ਜਾਂਚ ਅਧਿਕਾਰੀ ਏ. ਐਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਪਲਾਟ ਦੇ ਤਾਲੇ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼, ਕੇਸ ਦਰਜ ਅਗਲੀ ਖ਼ਬਰ ਭਾਜਪਾ ਵਲੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਕੇ 'ਆਪ' ਨੂੰ ਤੋੜਨ ਦੀ ਕੋਸ਼ਿਸ਼ ਖ਼ਿਲਾਫ਼ ਭਾਜਪਾ ਦਫ਼ਤਰ ਬਾਹਰ 'ਅਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।