31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਸਤੀ ਸ਼ਰਾਬ ਮਹਿੰਗੀਆਂ ਬੋਤਲਾਂ 'ਚ ਭਰ ਕੇ ਵੇਚਣ ਵਾਲਾ ਕਾਬੂ

ਅਜੀਤ ਡੈਸਕ 11-05-2026
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਇਲਾਕੇ ਫੁੱਲਾਂਵਾਲ ਚੌਕ 'ਚ ਸਸਤੀ ਸ਼ਰਾਬ ਮਹਿੰਗੀਆਂ ਬੋਤਲਾਂ 'ਚ ਭਰਕੇ ਵੇਚਣ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਜ ਕੁਮਾਰ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ 'ਚ ਮÏਜੂਦ ਸਨ ਤਾਂ ਪੁਲਿਸ ਨੂੰ ਸੂਚਨਾ ਮਿਲੀ ਕਿ ਫੁੱਲਾਂਵਾਲ ਚੌਕ ਨੇੜੇ ਇਕ ਘਰ 'ਚ ਕੁੱਝ ਵਿਅਕਤੀ ਸਸਤੀ ਸ਼ਰਾਬ ਨੂੰ ਮਹਿੰਗੀਆਂ ਬੋਤਲਾਂ ਵਿਚ ਭਰ ਰਹੇ ਹਨ | ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਉਥੇ ਛਾਪਾਮਾਰੀ ਕੀਤੀ ਗਈ ਤੇ ਇਸ ਮਾਮਲੇ 'ਚ ਇਕ ਮੁਲਜ਼ਮ ਨੂੰ ਫੁੱਲਾਂਵਾਲ ਚੌਕ ਤੋਂ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ 16 ਬੋਤਲਾਂ ਮਿਕਸ ਸ਼ਰਾਬ ਬਿਨਾਂ ਮਾਰਕਾ ਬਰਾਮਦ ਕੀਤੀ | ਮੁਲਜ਼ਮ ਸਸਤੇ ਬਰਾਂਡ ਦੀ ਸਸਤੀ ਸ਼ਰਾਬ ਮਹਿੰਗੇ ਬਰਾਂਡ ਦੀਆਂ ਖ਼ਾਲੀ ਬੋਤਲਾਂ 'ਚ ਭਰਕੇ ਮਹਿੰਗੀ ਸ਼ਰਾਬ ਦਾ ਜਾਅਲੀ ਮਾਰਕਾ ਲਗਾ ਕੇ ਮਹਿੰਗੇ ਭਾਅ 'ਤੇ ਵੇਚਦਾ ਸੀ | ਮੁਲਜ਼ਮ ਦੀ ਸ਼ਨਾਖ਼ਤ ਮਨਮੀਤ ਸਿੰਘ ਵਜੋਂ ਹੋਈ ਹੈ | ਪੁਲਿਸ ਨੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਇਹ ਸ਼ਰਾਬ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਸਪਲਾਈ ਕਰਦਾ ਸੀ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗਾ | ਹਾਲ ਦੀ ਘੜੀ ਪੁਲਿਸ ਵਲੋਂ ਕਥਿਤ ਦੋਸ਼ੀ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਵਿਧਾਇਕ ਗਰੇਵਾਲ ਵਲੋਂ ਵਾਰਡ ਨੰਬਰ 6 ਵਿਖੇ 37 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ <br/> ਅਗਲੀ ਖ਼ਬਰ ਪਲਾਟ ਦੇ ਤਾਲੇ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼, ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।