31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵਿਧਾਇਕ ਗਰੇਵਾਲ ਵਲੋਂ ਵਾਰਡ ਨੰਬਰ 6 ਵਿਖੇ 37 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ <br/>

ਅਜੀਤ ਡੈਸਕ 11-05-2026
ਲੁਧਿਆਣਾ, 10 ਮਈ (ਡਾ. ਤਰਲੋਚਨ ਸਿੰਘ)-ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਵਾਰਡ ਨੰਬਰ 6 ਦੇ ਅਧੀਨ ਪੈਂਦੇ ਮੁਹੱਲਾ ਗੁਰੂ ਵਿਹਾਰ ਵਿਖੇ ਕਰੀਬ 37 ਲੱਖ ਦੀ ਲਾਗਤ ਨਾਲ ਬਣਨ ਜਾ ਰਹੀਆਂ ਨਵੀਆਂ ਗਲੀਆਂ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਵਾਰਡ ਕੌਂਸਲਰ ਜਗਦੀਸ਼ ਲਾਲ ਦੀਸ਼ਾ ਵੀ ਹਾਜ਼ਰ ਸਨ | ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਮੌਜੂਦਾ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ, ਇਸੇ ਹੀ ਲੜੀ ਤਹਿਤ ਸੂਬੇ ਭਰ 'ਚ ਜਿੱਥੇ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉੱਥੇ ਹੀ ਚੋਣਾਂ ਸਮੇਂ ਦਿੱਤੀਆਂ ਗਰੰਟੀਆਂ ਨੂੰ ਵੀ ਪੂਰਾ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸੇ ਹੀ ਲੜੀ ਤਹਿਤ ਹਲਕਾ ਪੂਰਬੀ ਅੰਦਰ 90 ਫ਼ੀਸਦੀ ਵਿਕਾਸ ਕਾਰਜ ਪਹਿਲਾਂ ਤੋਂ ਹੀ ਮੁਕੰਮਲ ਕਰਵਾ ਲਏ ਗਏ ਹਨ ਅਤੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਆਉਣ ਵਾਲੇ ਦਿਨਾਂ 'ਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ | ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ ਤੇ ਆਉਣ ਵਾਲੇ ਦਿਨਾਂ 'ਚ ਹਲਕੇ ਅੰਦਰ ਕਈ ਨਵੇਂ ਹੋਰ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ | ਇਸ ਮੌਕੇ ਵਾਰਡ ਕੌਂਸਲਰ ਜਗਦੀਸ਼ ਲਾਲ ਦੀਸ਼ਾ ਨੇ ਕਿਹਾ ਕਿ ਉਹ ਧੰਨਵਾਦੀ ਹਨ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ, ਜਿਨ੍ਹਾਂ ਨੇ ਹਲਕੇ ਅੰਦਰ ਵਿਕਾਸ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਅਤੇ ਵਾਰਡ ਨੰਬਰ 6 ਦੇ ਜਿਸ ਕੰਮ ਲਈ ਅਸੀਂ ਇਹਨਾਂ ਨੂੰ ਬੇਨਤੀ ਕਰਦੇ ਹਾਂ ਤਾਂ ਉਹ ਕੰਮ ਫੌਰੀ ਤੌਰ 'ਤੇ ਕਰਵਾਇਆ ਜਾਂਦਾ ਹੈ | ਇਸ ਮੌਕੇ ਮੋਹਿੰਦਰ ਸਿੰਘ ਭੱਟੀ, ਜਗੀਰ ਪ੍ਰਧਾਨ, ਐਡਵੋਕੇਟ ਵਿਪਨ ਕੁਮਾਰ, ਗੁਰਚਰਨ ਪ੍ਰਧਾਨ, ਰਾਹੁਲ, ਸੁੱਚਾ ਸਿੰਘ, ਪ੍ਰਭਜੋਤ, ਮੇਹਰਦੀਨ, ਸੁਰਿੰਦਰ ਸ਼ਿੰਦਾ, ਰੋਸ਼ਨ ਜਾਗੜਾਂ ਦੀਪੂ ਮਹਿਰਾ, ਗਗਨ ਰਾਏ ਤੋਂ ਇਲਾਵਾ ਪਾਰਟੀ ਵਰਕਰ ਅਤੇ ਆਗੂ ਵੱਡੀ ਗਿਣਤੀ 'ਚ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਰਾਬ ਵੇਚਣ ਲਈ ਖੜੇ੍ਹ ਵਿਅਕਤੀ ਪੁਲਿਸ ਨੂੰ ਦੇਖ ਹੋਏ ਫ਼ਰਾਰ, ਸ਼ਰਾਬ ਬਰਾਮਦ <br/> ਅਗਲੀ ਖ਼ਬਰ ਸਸਤੀ ਸ਼ਰਾਬ ਮਹਿੰਗੀਆਂ ਬੋਤਲਾਂ 'ਚ ਭਰ ਕੇ ਵੇਚਣ ਵਾਲਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।