31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਭਾਜਪਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨਾਲ ਸੂਬੇ ਦਾ ਮਾਹੌਲ ਖਰਾਬ ਕਰ ਰਹੀ ਹੈ-ਵਿਜੈ ਦਾਨਵ <br/>

ਚੇਅਰਮੈਨ ਦਲਿਤ ਵਿਕਾਸ ਬੋਰਡ ਪੰਜਾਬ ਸਰਕਾਰ ਵਿਜੇ ਦਾਨਵ ਬੀਤੇ ਦਿਨੀਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਕੀਤੀ ਈ. ਡੀ. ਦੀ ਛਾਪੇਮਾਰੀ ਵਿਰੁੱਧ ਸਾਥੀਆਂ ਸਮੇਤ ਰੋਸ ਪ੍ਰਦਰਸ਼ਨ ਕਰਦੇ ਹੋਏ | ਤਸਵੀਰ : ਸੇਵਕ ਸਿੰਘ <br/> 11-05-2026
ਲੁਧਿਆਣਾ, 10 ਮਈ (ਡਾ. ਤਰਲੋਚਨ ਸਿੰਘ)-ਭਾਰਤੀ ਜਨਤਾ ਪਾਰਟੀ ਆਮ ਆਦਮੀ ਪਾਰਟੀ ਦੇ ਲੀਡਰਾਂ ਉੱਪਰ ਸੀ. ਬੀ. ਆਈ. ਤੇ ਈ. ਡੀ. ਦੇ ਛਾਪੇ ਮਰਵਾ ਕੇ ਲਗਾਤਾਰ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਲੱਗੀ ਹੋਈ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਵਿਜੈ ਦਾਨਵ ਚੇਅਰਮੈਨ ਦਲਿਤ ਵਿਕਾਸ ਬੋਰਡ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਕੀਤੀ ਗਈ ਈ. ਡੀ. ਦੀ ਛਾਪੇਮਾਰੀ ਤੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਭਾਜਪਾ ਦਾ ਹਮੇਸ਼ਾ ਇਹੀ ਉਦੇਸ਼ ਰਿਹਾ ਹੈ ਕਿ ਜਿਨ੍ਹਾਂ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਆਉਣ ਵਾਲੀਆਂ ਹੁੰਦੀਆਂ ਹਨ, ਉਥੇ ਭਾਰਤੀ ਜਨਤਾ ਪਾਰਟੀ ਵਲੋਂ ਲਗਾਤਾਰ ਈ. ਡੀ. ਅਤੇ ਸੀ. ਬੀ. ਆਈ. ਦਾ ਦੁਰਉਪਯੋਗ ਕਰਕੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਲਗਾਤਾਰ ਡਰਾਇਆ ਤੇ ਧਮਕਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਿਲ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਇਕ ਇਮਾਨਦਾਰ ਤੇ ਸਾਫ਼ ਅਕਸ ਵਾਲੇ ਵਿਅਕਤੀ ਹਨ, ਜੋ ਆਪਣਾ ਕੰਮ ਬਹੁਤ ਹੀ ਮਿਹਨਤ ਨਾਲ ਕਰ ਰਹੇ ਹਨ, ਪਰ ਭਾਜਪਾ ਵਲੋਂ ਲਗਾਤਾਰ ਈ. ਡੀ. ਰਾਹੀਂ ਉਨ੍ਹਾਂ ਨੂੰ ਤੰਗ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਉਨ੍ਹਾਂ ਨੂੰ ਡਰਾਇਆ ਤੇ ਧਮਕਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਭਾਜਪਾ 'ਚ ਸ਼ਾਮਿਲ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਨਾ ਹੀ ਡਰਨ ਵਾਲੇ ਹਨ ਤੇ ਨਾ ਹੀ ਕਿਸੇ ਦਬਾਅ ਅੱਗੇ ਝੁਕਣ ਵਾਲੇ ਵਿਅਕਤੀ ਹਨ | ਈ. ਡੀ. ਦੀ ਸਾਰੀ ਕਾਰਵਾਈ 'ਚ ਉਹ ਅੰਤ ਵਿਚ ਪੂਰੀ ਤਰ੍ਹਾਂ ਇਮਾਨਦਾਰ ਸਾਬਤ ਹੋਣਗੇ |

ਪਿਛਲੀ ਖ਼ਬਰ ਲੁਧਿਆਣਾ 'ਚ ਕਥਿਤ ਗੈਰ ਕਾਨੂੰਨੀ ਕਮਰਸ਼ੀਅਲ ਉਸਾਰੀਆਂ ਬੇਖ਼ੌਫ ਜਾਰੀ <br/> ਅਗਲੀ ਖ਼ਬਰ ਵਾਰਡ 52 'ਚ ਕਾਂਗਰਸ ਦੀ ਮੀਟਿੰਗ ਦੌਰਾਨ ਬੈਂਸ ਨੇ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ਦਾ ਕੀਤਾ ਪਰਦਾਫ਼ਾਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।