16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਐਸ.ਜੀ.ਡੀ. ਗਰਾਮਰ ਸਕੂਲ ਦੇ ਵਿਦਿਆਰਥੀਆਂ ਨੇ ਮੁੜ ਰਚਿਆ ਇਤਿਹਾਸ <br/>

ਅਜੀਤ ਡੈਸਕ 12-05-2026
ਢੰਡਾਰੀ ਕਲਾਂ/ਲੁਧਿਆਣਾ, 11 ਮਈ (ਜਸਵੀਰ ਸਿੰਘ ਬੰਗਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਇਸ ਵਾਰ ਵੀ ਐਸ.ਜੀ.ਡੀ. ਗਰਾਮਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੀ 25 ਸਾਲਾਂ ਪੁਰਾਣੀ ਰਵਾਇਤ ਨੂੰ ਬਰਕਰਾਰ ਰੱਖਿਆ ਹੈ | ਸਕੂਲ ਦੇ ਵਿਦਿਆਰਥੀ ਸਿਮਰਜੀਤ ਸਿੰਘ ਨੇ 630/650 ਅੰਕ ਹਾਸਿਲ ਕਰਕੇ ਪੰਜਾਬ ਭਰ ਵਿਚੋਂ 15ਵਾਂ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਵਿਦਿਆਰਥੀ ਕ੍ਰਿਸ਼ ਨੇ 629/650 ਅੰਕ ਹਾਸਿਲ ਕਰਕੇ ਪੰਜਾਬ ਭਰ ਵਿਚੋਂ 16ਵਾਂ ਸਥਾਨ ਹਾਸਿਲ ਕੀਤਾ, ਜਦ ਕਿ ਸਕੂਲ ਦਾ ਬਾਕੀ ਦਾ ਨਤੀਜਾ ਵੀ 100 ਪ੍ਰਤੀਸ਼ਤ ਰਿਹਾ | ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਡਾਇਰੈਕਟਰ ਸਰੋਜ ਸ਼ਰਮਾ ਅਤੇ ਪ੍ਰਭੂ ਦੱਤ ਨੇ ਦੱਸਿਆ ਕਿ ਸਕੂਲ 'ਚੋਂ 23 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ, 37 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ, 29 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅਤੇ 12 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਖ਼ੁਸ਼ੀ ਦੇ ਮੌਕੇ ਡਾਇਰੈਕਟਰ ਸਰੋਜ ਸ਼ਰਮਾ ਤੇ ਪ੍ਰਭੂ ਦੱਤ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਸਕੂਲ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਚਮਕਦਾਰ ਭਵਿੱਖ ਲਈ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ | ਇਸ ਮੌਕੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਡਾਇਰੈਕਟਰ ਸਰੋਜ ਸ਼ਰਮਾ, ਪ੍ਰਭੂ ਦੱਤ ਅਤੇ ਸਟਾਫ਼ ਨੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ |

ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਧੀਆਂ ਨੇ ਮਾਰੀ ਬਾਜ਼ੀ <br/> ਅਗਲੀ ਖ਼ਬਰ ਕਾਰੋਬਾਰੀ ਦੇ ਘਰ 'ਤੇ ਗੋਲੀਆਂ ਚਲਾ ਕੇ ਨੌਜਵਾਨ ਹੋਏ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।