ਲੁਧਿਆਣਾ, 11 ਮਈ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਦਸਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਵਿਚ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬੇ ਭਰ 'ਚ ਆਪਣਾ ਨਾਂਅ ਰੌਸ਼ਨ ਕੀਤਾ ਹੈ | ਨਤੀਜਿਆਂ 'ਚ ਇਕ ਵਾਰ ਫਿਰ ਲੜਕੀਆਂ ਨੇ ਬਾਜ਼ੀ ਮਾਰਦੇ ਹੋਏ ਮੈਰਿਟ ਸੂਚੀ 'ਚ ਅਹਿਮ ਸਥਾਨ ਹਾਸਿਲ ਕੀਤੇ ਹਨ | ਲੁਧਿਆਣਾ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਰਿਧਿਮਾ ਬੋਸ ਨੇ 650 ਵਿਚੋਂ 643 ਅੰਕ ਪ੍ਰਾਪਤ ਕਰਕੇ ਪੰਜਾਬ ਭਰ 'ਚ ਤੀਜਾ ਰੈਂਕ ਹਾਸਲ ਕੀਤਾ ਹੈ | ਉੱਥੇ ਹੀ ਇਸੇ ਸਕੂਲ ਦੀ ਵਿਦਿਆਰਥਣ ਸਾਚੀ ਰਾਏ ਨੇ 650 'ਚੋਂ 642 ਅੰਕ ਹਾਸਿਲ ਕਰਕੇ ਚੌਥਾ ਰੈਂਕ ਪ੍ਰਾਪਤ ਕੀਤਾ ਹੈ | ਇਸ ਤੋਂ ਇਲਾਵਾ ਇਸੇ ਸਕੂਲ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਨੇ 650 'ਚੋਂ 640 ਅੰਕ ਹਾਸਲ ਕਰਕੇ ਪੰਜਵਾਂ ਰੈਂਕ ਪ੍ਰਾਪਤ ਕੀਤਾ ਹੈ | ਨਤੀਜੇ ਸਾਹਮਣੇ ਆਉਣ ਤੋਂ ਬਾਅਦ ਸਕੂਲ 'ਚ ਜਸ਼ਨ ਵਰਗਾ ਮਾਹੌਲ ਬਣ ਗਿਆ | ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਹੋਣਹਾਰ ਵਿਦਿਆਰਥਣਾਂ ਦਾ ਮਠਿਆਈਆਂ ਖੁਆ ਕੇ ਸਵਾਗਤ ਕੀਤਾ ਗਿਆ | ਵਿਦਿਆਰਥਣਾਂ ਨੇ ਆਪਣੀ ਕਾਮਯਾਬੀ ਦਾ ਸਿਹਰਾ ਮਾਪਿਆਂ ਅਤੇ ਅਧਿਆਪਕਾਂ ਦੀ ਰਹਿਨੁਮਾਈ ਨੰੂ ਦਿੱਤਾ | ਸਕੂਲ ਪਿ੍ੰਸੀਪਲ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਾਤਾਰ ਕੀਤੀ ਤਿਆਰੀ ਦਾ ਨਤੀਜਾ ਹਨ | ਉਨ੍ਹਾਂ ਕਿਹਾ ਲੁਧਿਆਣਾ ਦੀਆਂ ਧੀਆਂ ਨੇ ਸਿੱਖਿਆ ਖੇਤਰ ਵਿਚ ਇਕ ਵਾਰ ਆਪਣੀ ਕਾਬਲੀਅਤ ਦਾ ਸਾਬਤ ਕੀਤੀ | ਇਸ ਸਾਲ ਪੰਜਾਬ ਵਿਚ ਕਰੀਬ 2.84 ਲੱਖ ਵਿਦਿਆਰਥੀਆਂ ਵਲੋਂ ਦਸਵੀਂ ਦੀ ਪ੍ਰੀਖਿਆ ਦਿੱਤੀ ਗਈ ਸੀ | ਇਹ ਪ੍ਰੀਖਿਆ 1 ਮਾਰਚ ਤੋਂ 1 ਅਪ੍ਰੈਲ ਤਕ ਸੂਬੇ ਦੇ ਵੱਖ-ਵੱਖ ਪ੍ਰੀਕਿ੍ਆ ਕੇਂਦਰਾਂ 'ਤੇ ਕਰਵਾਈਆਂ ਗਈਆਂ ਸਨ | ਸਿੱਖਿਆ ਮਾਹਿਰਾਂ ਅਨੁਸਾਰ ਇਸ ਵਾਰ ਵੀ ਲੜਕੀਆਂ ਦਾ ਨਤੀਜਾ ਲੜਕਿਆਂ ਨਾਲੋਂ ਬਿਹਤਰ ਰਿਹਾ ਹੈ, ਜੋ ਸਿੱਖਿਆ ਪ੍ਰਤੀ ਵੱਧ ਰਹੀ ਜਾਗਰੂਕਤਾ ਅਤੇ ਸਮਰਪਣ ਨੰੂ ਦਰਸਾਉਂਦਾ ਹੈ | ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਨੇ ਕਈ ਵਿਦਿਆਰਥੀਆਂ ਦੇ ਸੁਪਨਿਆਂ ਨੰੂ ਨਵੀਂ ਉਡਾਣ ਦਿੱਤੀ ਹੈ ਅਤੇ ਭਵਿੱਖ ਲਈ ਉਨ੍ਹਾਂ ਦੇ ਹੌਂਸਲੇ ਹੋਰ ਮਜ਼ਬੂਤ ਕੀਤੇ ਹਨ |
ਰਿਧਿਮਾ ਬੋਸ ਬਣਨਾ ਚਾਹੁੰਦੀ ਹੈ ਇੰਜੀਨੀਅਰ
ਦਸਵੀਂ ਦੀ ਪ੍ਰੀਖਿਆ 'ਚੋਂ ਸੂਬੇ 'ਚੋਂ 3 ਰੈਂਕ ਹਾਸਿਲ ਕਰਨ ਵਾਲੀ ਰਿਧਿਮਾ ਬੋਸ ਇੰਜੀਨੀਅਰ ਬਣਨਾ ਚਾਹੁੰਦੀ ਹੈ | ਰਿਧਿਮਾ ਬੋਸ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਸੈੱਲਫ਼ ਸਟੱਡੀ ਕਰਦੀ ਸੀ | ਉਸਦੇ ਅਧਿਆਪਕ ਉਸ ਨੰੂ ਜੋ ਸਕੂਲ ਵਿਚ ਪੜ੍ਹਾਉਂਦੇ ਸੀ | ਉਹ ਉਸ ਨੰੂ ਪੂਰੀ ਇਕਾਗਰਤਾ ਨਾਲ ਪੜ੍ਹਦੀ ਸੀ | ਉਸ ਨੇ ਦੱਸਿਆ ਕਿ ਉਸ ਨੰੂ ਸਾਇੰਸ ਬਾਰੇ ਜਾਣਨਾ ਚੰਗਾ ਲੱਗਦਾ ਹੈ | ਇਸਤੋਂ ਇਲਾਵਾ ਉਸ ਨੰੂ ਕ੍ਰਾਫਟਿੰਗ ਦਾ ਸ਼ੌਕ ਹੈ | ਉਸ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਮਾਪਿਆਂ ਤੇ ਅਧਿਆਪਕਾਂ ਨੂੰ ਦਿੱਤਾ |
ਸਾਚੀ ਰਾਏ ਪਾਸ ਕਰਨਾ ਚਾਹੁੰਦੀ ਹੈ ਯੂ.ਪੀ.ਐਸ.ਸੀ. ਦੀ ਪ੍ਰੀਖਿਆ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਨਤੀਜਿਆਂ 'ਚੋਂ ਸੂਬੇ ਭਰ 'ਚੋਂ 4 ਰੈਂਕ ਪ੍ਰਾਪਤ ਕਰਨ ਵਾਲੀ ਸਾਚੀ ਰਾਏ ਯੂ.ਪੀ.ਐਸ.ਈ. ਦੀ ਪ੍ਰੀਖਿਆ ਪਾਸ ਕਰਨਾ ਚਾਹੁੰਦੀ ਹੈ | ਉਸ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਸੈੱਲਫ਼ ਸਟੱਡੀ ਕਰਦੀ ਸੀ | ਇਸ ਤੋਂ ਇਲਾਵਾ ਉਹ ਰੋਜ਼ਾਨਾ ਘਰ ਵਿਚ 4 ਤੋ 5 ਘੰਟੇ ਪੜ੍ਹਦੀ ਸੀ | ਉਸ ਨੇ ਦੱਸਿਆ ਕਿ ਉਸ ਨੰੂ ਨਾਵਲ ਪੜ੍ਹਨ ਦਾ ਸ਼ੌਕ ਹੈ | ਉਸ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਮਾਪਿਆਂ ਤੇ ਅਧਿਆਪਕਾਂ ਨੂੰ ਦਿੱਤਾ |
ਤਰਨਪ੍ਰੀਤ ਕੌਰ ਦਾ ਸੁਪਨਾ ਸੀ.ਏ. ਬਣਨਾ ਦਾ
ਦਸਵੀਂ ਦੀ ਪ੍ਰੀਖਿਆ 'ਚੋਂ ਸੂਬੇ ਭਰ 'ਚੋਂ 4 ਰੈਂਕ ਹਾਸਿਲ ਕਰਨ ਵਾਲੀ ਤਰਨਪ੍ਰੀਤ ਕੌਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਸ ਦਾ ਸੁਪਨਾ ਸੀ.ਏ. ਬਣਨ ਦਾ ਹੈ | ਉਸ ਨੇ ਦੱਸਿਆ ਕਿ ਉਸ ਨੇ ਸੈੱਲਫ਼ ਸਟੱਡੀ ਕੀਤੀ | ਉਸ ਨੇ ਦੱਸਿਆ ਕਿ ਉਸਦੇ ਅਧਿਆਪਕਾਂ ਵਲੋਂ ਜੋ ਸਕੂਲ 'ਚ ਪੜ੍ਹਾਇਆ ਜਾਂਦਾ ਸੀ | ਉਹ ਉਸ ਨੰੂ ਪੂਰੇ ਧਿਆਨ ਨਾਲ ਪੜ੍ਹਦੀ ਸੀ | ਉਸ ਨੇ ਦੱਸਿਆ ਕਿ ਪ੍ਰੀਖਿਆ ਦੌਰਾਨ ਉਸ ਵਲੋਂ ਮੋਬਾਈਲ ਦਾ ਇਸਤੇਮਾਲ ਕੇਵਲ ਸਿੱਖਿਆ ਸੰਬੰਧੀ ਹੀ ਕੀਤਾ ਗਿਆ | ਉਸ ਨੇ ਦੱਸਿਆ ਕਿ ਉਸ ਨੰੂ ਬੈਡਮਿੰਟਨ ਖੇਡਣ ਦਾ ਸ਼ੌਕ ਹੈ | ਇਸ ਤੋਂ ਇਲਾਵਾ ਆਰਟ ਐਂਡ ਕਰਾਫ਼ਟ 'ਚ ਵੀ ਉਸ ਦੀ ਰੁਚੀ ਹੈ | ਉਸ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਮਾਪਿਆਂ ਤੇ ਅਧਿਆਪਕਾਂ ਨੂੰ ਦਿੱਤਾ |
ਡਾਬਾ ਲੁਹਾਰਾ ਦੇ ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ
ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਦੇ ਨਤੀਜਿਆਂ 'ਚ ਡਾਬਾ ਲੁਹਾਰਾ ਦੇ ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ |
ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦਾ ਨਤੀਜਾ ਸ਼ਾਨਦਾਰ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਲਾਣੇ ਗਏ ਨਤੀਜਿਆਂ 'ਚ ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਗਗਨਦੀਪ ਕੌਰ 95 ਫ਼ੀਸਦੀ, ਪੁਨਿਕਾ, ਅੰਸ਼ ਸ਼ਰਮਾ, ਮਾਨਵ ਸ਼ੁਕਲਾ, ਮਨਪ੍ਰੀਤ ਕੌਰ ਸੀਤਾਸ਼ 92 ਫ਼ੀਸਦੀ, ਹਰੀ ਓਮ, ਰੱਜੀ, ਰੀਤਿਕਾ, ਉਪਾਸਨਾ 89 ਫ਼ੀਸਦੀ, ਜਸ਼ਨਦੀਪ ਸਿੰਘ, ਨਵੀਨ ਚੰਦ, ਵਰਸ਼ਾ, ਸਾਕਸ਼ੀ, ਆਸ਼ਨੀ, ਸਿਮਰਨਜੀਤ ਕੌਰ, ਕਿ੍ਸ਼ਮਾ, ਜਸਲੀਨ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਮਰਜੀਤ ਕੌਰ, ਡਾਇਰੈਕਟਰ ਰਵਿੰਦਰ ਸਿੰਘ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਾਉਂਦਿਆਂ ਅਧਿਆਪਕਾਂ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ |
* ਜੀ.ਟੀ.ਬੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿਚ ਜੀ.ਟੀ.ਬੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦੇ 10ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਚੰਗੇ ਨੰਬਰ ਹਾਸਲ ਕੀਤੇ, ਜਿਸ ਵਿਚ ਖੁਸ਼ਬੂ ਕੁਮਾਰੀ ਨੇ ਪਹਿਲਾ, ਮਾਨਵ ਦੂਆ ਅਤੇ ਪ੍ਰਭ ਮੀਤ ਸਿੰਘ ਨੇ ਦੂਜਾ ਅਤੇ ਸੁਖਮਣੀ ਨੇ ਤੀਜਾ ਸਥਾਨ ਹਾਸਲ ਕੀਤਾ ਅਤੇ ਬਾਕੀ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ | ਇਸ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਅਮਨਜੀਤ ਸਿੰਘ ਨੇ ਪੁਜ਼ੀਸ਼ਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਾਉਂਦੇ ਹੋਏ ਵਧਾਈਆਂ ਦਿੱਤੀਆਂ | ਡਾਇਰੈਕਟਰ ਜਸਵਿੰਦਰ ਕੌਰ ਅਤੇ ਚੇਅਰਮੈਨ ਹਰਜੀਤ ਸਿੰਘ ਨੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਵਧਾਈਆਂ ਦਿੱਤੀਆਂ ਤੇ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ |
ਬੀ.ਕੇ.ਐਸ. ਕਾਨਵੈਂਟ ਸਕੂਲ ਸ਼ਿਮਲਾਪੁਰੀ
ਬੀ.ਕੇ.ਐਸ. ਕਾਨਵੈਂਟ ਸਕੂਲ ਸ਼ਿਮਲਾਪੁਰੀ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਸਾਰੇ ਵਿਦਿਆਰਥੀਆਂ ਨੇ 100 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸਕੂਲ ਦੀ ਵਿਦਿਆਰਥਣ ਹਰਸਿਮਰਤ ਕੌਰ ਨੇ 95 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਸਕੂਲ ਦੇ ਵਿਦਿਆਰਥੀ ਵਿਪੁਲ ਲੂੰਬਾ ਨੇ ਕ੍ਰਮਵਾਰ ਦੂਸਰਾ ਅਤੇ ਸੁਰਨਪ੍ਰੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਹਰਦੇਵ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਚੰਗੇ ਅੰਕ ਪ੍ਰਾਪਤ ਕਰਨ 'ਤੇ ਵਧਾਈ ਦਿੱਤੀ |
ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ
ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ 10ਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸਾਰੇ ਹੀ ਵਿਦਿਆਰਥੀਆਂ ਨੇ ਬਹੁਤ ਹੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕੀਤੀ | ਸਕੂਲ ਦੀ ਵਿਦਿਆਰਥਣ ਪ੍ਰੀਤ ਵਰਮਾ ਨੇ (623/650) 95.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ | ਮਨਪ੍ਰੀਤ ਕੌਰ ਨੇ (605/650) 93 ਫ਼ੀਸਦੀ ਅੰਕਾਂ ਨਾਲ ਦੂਸਰੀ ਅਤੇ ਕੁਨਾਲ ਕੁਮਾਰ ਨੇ (592/650) 91 ਫ਼ੀਸਦੀ ਅੰਕਾਂ ਨਾਲ ਤੀਸਰੀ ਪੁਜ਼ੀਸ਼ਨ ਹਾਸਿਲ ਕੀਤੀ | 4 ਵਿਦਿਆਰਥੀ ਨੇ 90 ਫ਼ੀਸਦੀ ਤੋਂ ਵੱਧ ਅੰਕ, 19 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ, 34 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਮੂਹ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਅਧਿਆਪਕਾਂ, ਕੋਆਰਡੀਨੇਟਰ ਅਤੇ ਸਕੂਲ ਪਿ੍ੰਸੀਪਲ ਵਲੋਂ ਮੂੰਹ ਮਿੱਠਾ ਕਰਵਾਇਆ ਗਿਆ | ਸਕੂਲ ਮੈਨੇਜਮੈਂਟ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਨੇ ਸਾਰੇ ਹੀ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ, ਨਾਲ ਹੀ ਇਸੇ ਤਰ੍ਹਾਂ ਮਿਹਨਤ ਕਰਕੇ ਅੱਗੇ ਵਧਣ ਅਤੇ ਚੰਗੇ ਮੁਕਾਮ ਹਾਸਿਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨ ਦਾ ਆਸ਼ੀਰਵਾਦ ਵੀ ਦਿੱਤਾ |
* ਮੈਰੀ ਮਿੰਟ ਪਬਲਿਕ ਹਾਈ ਸਕੂਲ ਦੀ ਅੰਕਿ੍ਤਾ ਨੇ ਪੰਜਾਬ 'ਚੋਂ ਹਾਸਿਲ ਕੀਤਾ 12ਵਾਂ ਰੈਂਕ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ 'ਚ ਮੈਰੀ ਮਿੰਟ ਪਬਲਿਕ ਹਾਈ ਸਕੂਲ ਦੀ ਵਿਦਿਆਰਥਣ ਅੰਕਿ੍ਤਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਭਰ ਵਿਚ 12ਵਾਂ ਰੈਂਕ ਹਾਸਿਲ ਕੀਤਾ | ਅੰਕਿ੍ਤਾ ਨੇ 650 ਵਿਚੋਂ 633 ਅੰਕ ਪ੍ਰਾਪਤ ਕਰਕੇ 97.38 ਫ਼ੀਸਦੀ ਨੰਬਰ ਹਾਸਲ ਕੀਤੇ | ਇਸ ਉਪਲਬਧੀ ਨਾਲ ਸਕੂਲ ਅਤੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ | ਸਕੂਲ ਦੇ ਡਾਇਰੈਕਟਰ ਇੰਦਰਪਾਲ ਸਿੰਘ, ਪਿ੍ੰਸੀਪਲ ਬਲਜੀਤ ਕੌਰ, ਇੰਸਪੈਕਸ਼ਨ ਆਫ਼ੀਸਰ ਨੇਹਾ ਬਿਸ਼ਟ ਅਤੇ ਅਧਿਆਪਕਾਂ ਨੇ ਅੰਕਿ੍ਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਸ ਦੀ ਕੜੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ | ਇਸ ਸ਼ਾਨਦਾਰ ਨਤੀਜੇ ਨਾਲ ਸਕੂਲ ਦਾ ਨਾਮ ਪੂਰੇ ਪੰਜਾਬ ਵਿਚ ਰੌਸ਼ਨ ਹੋਇਆ ਹੈ |
* ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ
ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ, ਗਲੀ ਨੰਬਰ11/4, ਕਬੀਰ ਨਗਰ, ਨੇੜੇ ਨਿਰਮਲ ਪੈਲੇਸ ਡਾਬਾ ਲੁਧਿਆਣਾ ਵਿਖੇ 10ਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਵਿਦਿਆਰਥੀਆਂ ਦੀ ਸ਼ਾਨਦਾਰ ਮਿਹਨਤ, ਲਗਨ ਨਾਲ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ | ਸਾਰੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ | ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਪਹਿਲੇ ਦਰਜੇ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਅਧਿਆਪਕਾਂ ਵਲੋਂ ਬੱਚਿਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਗਈ | ਪਿ੍ੰਸੀਪਲ ਰੋਬਿਨਪ੍ਰੀਤ ਸਿੰਘ ਸਰਾਓਾ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ, ਚੰਗੇ ਮੁਕਾਮ ਹਾਸਿਲ ਕਰਨ ਲਈ ਅਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕਰਨ ਦਾ ਆਸ਼ੀਰਵਾਦ ਵੀ ਦਿੱਤਾ |
<br/>
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਧੀਆਂ ਨੇ ਮਾਰੀ ਬਾਜ਼ੀ <br/>
ਅਜੀਤ ਡੈਸਕ
12-05-2026