ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਵਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਨ 'ਤੇ ਕਰਵਾਏ ਵਿਸ਼ਾਲ ਸਮਾਗਮ ਵਿਚ ਪੁੱਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਯੂਥ ਅਕਾਲੀ ਦਲ ਵਲੋਂ ਸੀਨੀਅਰ ਆਗੂ ਬਾਬਾ ਅਜੀਤ ਸਿੰਘ, ਪਰਉਪਕਾਰ ਸਿੰਘ ਘੁੰਮਣ, ਜਸਪਾਲ ਸਿੰਘ ਗਿਆਸਪੁਰਾ, ਗੁਰਮੀਤ ਸਿੰਘ ਕੁਲਾਰ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ ਗਿਆ | ਜਸਦੀਪ ਸਿੰਘ ਕਾਉਂਕੇ ਨੇ ਕਿਹਾ ਕਿ ਯੂਥ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕਰਕੇ ਮਾਣ ਮਹਿਸੂਸ ਕਰ ਰਿਹਾ ਹੈ | ਯੂਥ ਅਕਾਲੀ ਦਲ ਬਾਦਲ ਵਲੋਂ ਦਿੱਤੇ ਹਰ ਹੁਕਮ ਉੱਤੇ ਪਹਿਰਾ ਦੇਵੇਗਾ | ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਸਮੇਤ ਕਿਸੇ ਵੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ ਤੇ 2027 'ਚ ਅਕਾਲੀ ਦਲ ਦੇ ਪੱਖ ਵਿਚ ਇਕਤਰਫਾ ਫ਼ੈਸਲਾ ਲੈਂਦੇ ਹੋਏ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣਗੇ | ਸਨਮਾਨ ਕਰਦੇ ਸਮੇਂ ਕੌਂਸਲਰ ਰਖਵਿੰਦਰ ਸਿੰਘ ਗਾਬੜੀਆ ਐਡਵੋਕੇਟ ਪਰਮਵੀਰ ਸਿੰਘ ਸੰਨੀ, ਅਮਨਜੋਤ ਸਿੰਘ ਗੋਹਲਵੜੀਆ, ਗੁਰਪ੍ਰੀਤ ਸਿੰਘ ਮਸੌਣ, ਸਿਮਰਨਜੀਤ ਸਿੰਘ ਹਨੀ, ਨਵਜੋਤ ਸਿੰਘ, ਨੀਰਜ ਯੈਂਕੀ, ਅਮਰਦੀਪ ਸਿੰਘ ਖੋਸਾ, ਗੁਰਪ੍ਰੀਤ ਸਿੰਘ, ਕੰਵਲਜੀਤ ਸਿੰਘ, ਪਿ੍ਤਪਾਲ ਸਿੰਘ ਰੰਧਾਵਾ, ਰਣਦੀਪ ਸਿੰਘ, ਮਨਪ੍ਰੀਤ ਸਿੰਘ ਬੱਤਰਾ, ਪ੍ਰਭਜੋਤ ਸਿੰਘ ਗੋਰਾ, ਕੌਂਸਲਰ ਜੱਜੀ, ਸਾਗਰ ਲਕਸ਼ੇ, ਹੈਰੀ ਬੈਂਸ, ਰਣਜੀਤ ਬਜਾਜ, ਸਾਬਕਾ ਕੌਂਸਲਰ ਗੁਰਮੇਲ ਸਿੰਘ ਜੱਜੀ, ਦਲਬੀਰ ਸਿੰਘ ਚੀਮਾ, ਹਰਮਨਪ੍ਰੀਤ ਸਿੰਘ ਉੱਪਲ ਅਤੇ ਹੋਰ ਯੂਥ ਆਗੂ ਹਾਜ਼ਰ ਸਨ |