16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਕੰਪਨੀ ਮੈਨੇਜਰ ਦੇ ਘਰ ਲੱਖਾਂ ਦੀ ਚੋਰੀ ਕਰਨ ਵਾਲਾ ਨੌਜਵਾਨ ਕਾਬੂ <br/>

ਅਜੀਤ ਡੈਸਕ 12-05-2026
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁਗਰੀ ਦੀ ਪੁਲਿਸ ਨੇ ਕੰਪਨੀ ਮੈਨੇਜਰ ਦੇ ਘਰੋਂ ਲੱਖਾਂ ਦੀ ਚੋਰੀ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ ਸਰਪਰੀਆ ਹਾਂਡਾ ਕੰਪਨੀ ਦੇ ਮੈਨੇਜਰ ਰਜਿੰਦਰ ਸ਼ਰਮਾ ਦੀ ਸ਼ਿਕਾਇਤ 'ਤੇ ਬੀਤੇ ਦਿਨ ਕੇਸ ਦਰਜ ਕੀਤਾ ਸੀ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ 8/9 ਮਈ ਦੀ ਦਰਮਿਆਨੀ ਰਾਤ ਨੂੰ ਉਨ੍ਹਾਂ ਦੇ ਘਰੋਂ ਅਣਪਛਾਤੇ ਵਿਅਕਤੀਆਂ ਵਲੋਂ 22 ਤੋਲੇ ਸੋਨੇ ਦੇ ਗਹਿਣੇ, 3 ਲੱਖ ਦੀ ਨਗਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ ਸੀ | ਚੋਰਾਂ ਵਲੋਂ ਕੀਤੀ ਗਈ ਇਹ ਹਰਕਤ ਉੱਥੇ ਲੱਗੇ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ ਸੀ, ਜਿਸ ਆਧਾਰ 'ਤੇ ਪੁਲਿਸ ਵਲੋਂ ਇਨ੍ਹਾਂ ਦੀ ਸ਼ਨਾਖਤ ਕੀਤੀ ਗਈ ਸੀ | ਪੁਲਿਸ ਵਲੋਂ ਹੁਣ ਇਹਨਾਂ ਕਥਿਤ ਦੋਸ਼ੀਆਂ ਵਿਚੋਂ ਇਕ ਰਣਜੀਤ ਸਿੰਘ ਪੁੱਤਰ ਸੁਖਬੀਰ ਸਿੰਘ ਵਾਸੀ ਪਿੰਡ ਸੁਨੇਤ ਨੂੰ ਕਾਬੂ ਕੀਤਾ ਹੈ, ਜਦਕਿ ਉਸ ਦਾ ਇਕ ਸਾਥੀ ਅਜੇ ਫ਼ਰਾਰ ਦੱਸਿਆ ਜਾਂਦਾ ਹੈ | ਪੁਲਿਸ ਨੇ ਕਾਬੂ ਕੀਤੇ ਗਏ ਕਥਿਤ ਦੋਸ਼ੀ ਪਾਸੋਂ ਚੋਰੀਸ਼ੁਦਾ ਸਾਮਾਨ ਬਰਾਮਦ ਕੀਤਾ ਹੈ ਅਤੇ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਸਵਰਨ ਸਿੰਘ ਨੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ ਅਗਲੀ ਖ਼ਬਰ ਖ਼ਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।