16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਵਰਨ ਸਿੰਘ ਨੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਅਜੀਤ ਡੈਸਕ 12-05-2026
ਲੁਧਿਆਣਾ, 11 ਮਈ (ਜਤਿੰਦਰ ਭੰਬੀ)-ਇੰਟਕ ਦੇ ਪ੍ਰਧਾਨ ਸਵਰਨ ਸਿੰਘ ਤੇ ਸਾਥੀਆਂ ਨੇ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੱਬੇ ਕੁਚਲੇ ਲੋਕਾਂ ਨੂੰ ਦਬਾ ਰਹੀ ਹੈ ਅਤੇ ਰੁਜ਼ਗਾਰ ਖੋਹ ਰਹੀ ਹੈ | ਸਫ਼ਾਈ ਕਰਮਚਾਰੀਆਂ ਦਾ ਇਹ ਸਾਰਾ ਕੰਮ ਪ੍ਰਾਈਵੇਟ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ | ਅੱਜ ਕਈ ਦਿਨਾਂ ਤੋਂ ਸਫ਼ਾਈ ਕਰਮਚਾਰੀ ਹੜਤਾਲ 'ਤੇ ਚੱਲ ਰਹੇ ਹਨ, ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਜਗ੍ਹਾ 'ਤੇ ਕੂੜੇ ਦੇ ਢੇਰ ਲੱਗ ਰਹੇ ਹਨ | ਪੰਜਾਬ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕਦੀ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਜੋ ਮੰਗਾਂ ਹਨ, ਉਨ੍ਹਾਂ ਨੂੰ ਮੀਟਿੰਗ ਕਰਕੇ ਪੂਰਾ ਕੀਤਾ ਜਾਣਾ ਚਾਹੀਦਾ ਹੈ | ਪੰਜਾਬ ਸਰਕਾਰ ਦੇ ਜੋ ਹਾਲਾਤ ਹਨ, ਉਹ ਬਹੁਤ ਮਾੜੇ ਹਨ | ਇੰਟਕ ਨੇ ਇਹ ਫ਼ੈਸਲਾ ਕੀਤਾ ਕਿ ਜੇਕਰ ਸਰਕਾਰ ਨੇ ਪ੍ਰਾਈਵਟੇਸ਼ਨ ਨਾ ਖਤਮ ਕੀਤਾ ਤਾਂ ਇਸ ਦੇ ਸਿੱਟੇ ਪੰਜਾਬ ਸਰਕਾਰ ਨੂੰ ਭੁਗਤਣੇ ਪੈਣਗੇ |

ਪਿਛਲੀ ਖ਼ਬਰ ਸ਼ਾਲੀਮਾਰ ਸਕੂਲ ਲੁਧਿਆਣਾ ਵਿਖੇ 'ਮਾਂ ਦਿਵਸ' ਮਨਾਇਆ <br/> ਅਗਲੀ ਖ਼ਬਰ ਕੰਪਨੀ ਮੈਨੇਜਰ ਦੇ ਘਰ ਲੱਖਾਂ ਦੀ ਚੋਰੀ ਕਰਨ ਵਾਲਾ ਨੌਜਵਾਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।