ਡਾਬਾ/ਲੁਹਾਰਾ, 11 ਮਈ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਾਇਮਰੀ ਵਿੰਗ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਮਾਂ ਦਿਵਸ ਦੇ ਮੌਕੇ ਵਿਦਿਆਰਥੀ ਕਈ ਤਰ੍ਹਾਂ ਦੇ ਚਾਰਟ, ਪੋਸਟਰ, ਕਾਰਡ ਆਦਿ ਬਣਾ ਕੇ ਲਿਆਏ | ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ ਸੁਣਾਏ ਤੇ ਡਾਂਸ ਵੀ ਕੀਤਾ | ਵਿਦਿਆਰਥੀਆਂ ਨੇ ਇਹਨਾਂ ਗਤੀਵਿਧੀਆਂ ਵਿਚ ਹਿੱਸਾ ਲੈ ਕੇ ਮਾਂ ਪ੍ਰਤੀ ਆਪਣੇ ਪਿਆਰ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਪ੍ਰਾਇਮਰੀ ਵਿੰਗ ਦੇ ਅਧਿਆਪਕ ਵੀ ਵਿਦਿਆਰਥੀਆਂ ਨਾਲ ਮੌਜੂਦ ਰਹੇ ਤੇ ਮਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ | ਸਾਨੂੰ ਆਪਣੇ ਮਾਤਾ ਪਿਤਾ ਦਾ ਆਦਰ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ | ਮਾਂ ਦੇ ਸ਼ਬਦ ਵਿਚ ਬਹੁਤ ਹੀ ਨੇੜਤਾ ਤੇ ਮਿਠਾਸ ਛਿਪੀ ਹੁੰਦੀ ਹੈ, ਜੋ ਕਿ ਕਿਸੇ ਹੋਰ ਸ਼ਬਦ ਵਿਚ ਨਹੀਂ ਹੁੰਦੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਵੱਡਿਆਂ ਦਾ ਸਤਿਕਾਰ ਕਰਨ ਤੇ ਜੀਵਨ ਵਿਚ ਅੱਗੇ ਵਧਣ ਦਾ ਆਸ਼ੀਰਵਾਦ ਦਿੱਤਾ |