ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਜਵੱਦੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਗਿਆਨ ਪ੍ਰਕਾਸ਼ ਸਾਹਿਬ ਵਿਖੇ ਨਾਮ ਸਿਮਰਨ ਸਮਾਗਮ ਦÏਰਾਨ ਜੁੜੀਆਂ ਸੰਗਤਾਂ ਸਨਮੁੱਖ ਮÏਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਮਝਾਇਆ ਕਿ ਮਨੁੱਖ ਆਪਣੀ ਜ਼ਿੰਦਗੀ ਦਾ ਸਫ਼ਰ ਸੁਖਦਾਈ ਤਹਿ ਕਰਨ ਲਈ ਧਰਮ, ਅਰਥ, ਕਾਮ ਤੇ ਮੋਕਸ਼ ਚਾਰ ਪਦਾਰਥਾਂ ਦੀ ਮੰਗ ਕਰਦਾ ਹੈ | ਧਰਮ, ਅਰਥ ਤੇ ਕਾਮ ਤਿੰਨਾਂ ਦਾ ਸੰਬੰਧ ਸੰਸਾਰ ਨਾਲ ਹੈ ਜਦਕਿ ਚÏਥੇ ਪਦਾਰਥ ਦਾ ਸੰਬੰਧ ਪਰਮ-ਪਦ ਨਾਲ ਹੈ | ਪਰਮ-ਪਦ ਦੀ ਪ੍ਰਾਪਤੀ ਹੀ ਸਫਲ ਜੀਵਨ ਦੀ ਪ੍ਰਾਪਤੀ ਹੈ | ਬਾਬਾ ਜੀ ਨੇ ਗੁਰਬਾਣੀ ਸ਼ਬਦਾਂ ਦੇ ਹਵਾਲਿਆਂ ਨਾਲ ਅੱਜ ਦੇ ਵਿਸ਼ੇ ਨੂੰ ਵਿਸਥਾਰ ਨਾਲ ਸਮਝਾਇਆ | ਸਮਾਗਮ ਉਪਰੰਤ ਦਫ਼ਤਰ ਜਵੱਦੀ ਟਕਸਾਲ ਵਲੋਂ ਦਿੱਤੀ ਜਾਣਕਾਰੀ ਅਨੁਸਾਰ 16 ਮਈ ਵਾਲੇ ਦਿਨ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜੀਵਨ ਤੇ ਉਨ੍ਹਾਂ ਦੇ ਸ਼ਬਦਾਂ ਵਿਚਲੇ 'ਬੇਗਮਪੁਰਾ' ਦੇ ਸੰਕਲਪ ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਕÏਮ ਦੀਆਂ ਅਹਿਮ ਸ਼ਖ਼ਸੀਅਤਾਂ ਆਪੋ-ਆਪਣੇ ਵਿਚਾਰ ਸਾਂਝੇ ਕਰਨਗੀਆਂ, ਸਭਨਾਂ ਨੂੰ ਸੈਮੀਨਾਰ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ |