ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਇਕ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ 'ਚ ਪ੍ਰਗਟ ਸਿੰਘ ਵਾਸੀ ਹੈਬੋਵਾਲ ਕਲਾਂ ਅਤੇ ਪਿ੍ਥਵੀਰਾਜ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਅੰਮਿ੍ਤਸਰ ਸ਼ਾਮਿਲ ਹਨ | ਪੁਲਿਸ ਨੇ ਇਨ੍ਹਾਂ ਨੂੰ ਜਮਾਲਪੁਰ ਇਲਾਕੇ 'ਚੋਂ ਉਸ ਵੇਲੇ ਕਾਬੂ ਕੀਤਾ, ਜਦੋਂ ਕਿ ਇਹ ਹੈਰੋਇਨ ਦੀ ਸਪਲਾਈ ਕਰਨ ਲਈ ਜਾ ਰਹੇ ਸਨ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੈਰੋਇਨ ਸਪਲਾਈ ਕਰਦੇ ਸਨ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਇਕ ਕਰੋੜ ਰੁਪਏ ਦੱਸੀ ਜਾਂਦੀ ਹੈ | ਪੁਲਿਸ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |