16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਤੇਜ਼ ਰਫ਼ਤਾਰ ਟਿੱਪਰ ਮੋਟਰਸਾਈਕਲ 'ਚ ਵੱਜਣ ਨਾਲ ਨੌਜਵਾਨ ਦੀ ਮੌਤ <br/>

ਮਿ੍ਤਕ ਦੀ ਫਾਈਲ ਤਸਵੀਰ <br/> 12-05-2026
ਲਾਡੋਵਾਲ, 11 ਮਈ (ਬਲਬੀਰ ਸਿੰਘ ਰਾਣਾ)-ਨੇੜਲੇ ਪਿੰਡ ਕਾਦੀਆਂ ਵਿਖੇ ਤੇਜ਼ ਰਫ਼ਤਾਰ ਟਿੱਪਰ ਅਤੇ ਮੋਟਰਸਾਈਕਲ ਵਿਚ ਹੋਈ ਭਿਆਨਕ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ | ਮੌਕੇ 'ਤੇ ਪੁੱਜੇ ਪੁਲਿਸ ਥਾਣਾ ਲਾਡੋਵਾਲ ਦੇ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਪਹਿਚਾਣ ਰਾਵਿੰਦਰ ਸਿੰਘ ਉਰਫ ਰਵੀ ਪੁੱਤਰ ਬਲਕਾਰ ਸਿੰਘ ਹਾਲ ਵਾਸੀ ਪਿੰਡ ਕਾਦੀਆਂ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 18 ਸਾਲ ਹੈ, ਉਹ ਆਪਣੇ ਪਰਿਵਾਰਕ ਮੈਂਬਰ ਨੂੰ ਜੀ.ਟੀ. ਰੋਡ ਕਾਦੀਆਂ ਮੋੜ 'ਤੇ ਛੱਡ ਕੇ ਆਪਣੇ ਘਰ ਨੂੰ ਵਾਪਸ ਆ ਰਿਹਾ ਸੀ, ਸਾਹਮਣੇ ਵਾਲੇ ਪਾਸਿਓਾ ਪਿੰਡ ਕਾਦੀਆਂ ਵਲੋਂ ਆਉਂਦੇ ਇਕ ਤੇਜ਼ ਰਫ਼ਤਾਰ ਟਿੱਪਰ ਚਾਲਕ ਨੇ ਮੋਟਰਸਾਈਕਲ ਵਿਚ ਜ਼ੋਰਦਾਰ ਟੱਕਰ ਮਾਰੀ, ਜਿਸ ਦੌਰਾਨ ਟਿੱਪਰ ਦਾ ਟਾਇਰ ਮੋਟਰਸਾਈਕਲ ਵਾਲੇ ਨੌਜਵਾਨ ਦੇ ਸਿਰ ਉਪਰੋਂ ਦੀ ਲੰਘਣ ਨਾਲ ਉਸ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ | ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਪੁਲਿਸ ਨੇ ਮਿ੍ਤਕ ਦੇਹ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਸਿਵਲ ਹਸਪਤਾਲ ਲੁਧਿਆਣਾ ਵਿਚ ਭੇਜ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਟਿੱਪਰ ਚਾਲਕ ਮੌਕੇ ਦਾ ਫਾਇਦਾ ਉਠਾਉਂਦਿਆਂ ਉਥੋਂ ਟਿੱਪਰ ਸਮੇਤ ਫ਼ਰਾਰ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਟਿੱਪਰ ਚਾਲਕ ਦੀ ਪਹਿਚਾਣ ਕੀਤੀ ਜਾ ਰਹੀ ਹੈ ਤਾਂ ਜੋ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ਼ ਮਿਲ ਸਕੇ |

ਪਿਛਲੀ ਖ਼ਬਰ ਮਾਂ ਦਿਵਸ 'ਤੇ ਕੇਕ ਦੀ ਰਿਕਾਰਡ ਤੋੜ ਹੋਈ ਵਿੱਕਰੀ <br/> ਅਗਲੀ ਖ਼ਬਰ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।