ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਇਲਾਕੇ ਗੁਰੂ ਗੋਬਿੰਦ ਸਿੰਘ ਨਗਰ ਸ਼ਿਮਲਾਪੁਰੀ ਤੋਂ ਘਰੋਂ ਕੰਮ 'ਤੇ ਗਿਆ ਵਿਅਕਤੀ ਸ਼ੱਕੀ ਹਾਲਾਤਾਂ 'ਚ ਲਾਪਤਾ ਹੋ ਗਿਆ¢ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਗੁਰਪ੍ਰੀਤ ਕÏਰ ਨੇ ਦੱਸਿਆ ਕਿ ਉਸ ਦਾ ਪਤੀ ਸਰਵਿੰਦਰ ਸਿੰਘ ਉਰਫ਼ ਪ੍ਰੀਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰੋਂ ਸੀਰਤ ਹਸਪਤਾਲ ਸ਼ਿਮਲਾਪੁਰੀ ਵਿਖੇ ਰਾਤ ਦੀ ਡਿਊਟੀ ਲਈ ਗਏ ਸੀ¢ ਜਦੋਂ ਉਸ ਨੇ ਆਪਣੀ ਪਤੀ ਨਾਲ ਗੱਲ ਕੀਤੀ ਤਾਂ ਉਸ ਦੇ ਪਤੀ ਨੇ ਕਿਹਾ ਕਿ ਉਹ ਘਰ ਆ ਰਿਹਾ ਹੈ, ਜੋ ਘਰ ਨਹੀਂ ਆਏ ¢ ਉਸ ਨੇ ਆਪਣੇ ਤੌਰ 'ਤੇ ਪਤੀ ਦੀ ਕਾਫ਼ੀ ਭਾਲ ਕੀਤੀ, ਪਰ ਕਿਧਰੇ ਨਹੀਂ ਮਿਲਿਆ¢ ਉਸ ਦੱਸਿਆ ਕਿ ਉਸ ਦੇ ਪਤੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਿੱਜੀ ਸਵਾਰਥ ਲਈ ਆਪਣੀ ਨਾਜਾਇਜ਼ ਹਿਰਾਸਤ ਵਿਚ ਕਿਧਰੇ ਲੁਕਾ ਛੁਪਾ ਕੇ ਰੱਖਿਆ ਹੋਇਆ ਹੈ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਚਿੱਤਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢