17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸ੍ਰੀ ਸਹਿਜ ਸੰਪਟ ਪਾਠ ਤੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ <br/>

ਅਜੀਤ ਡੈਸਕ 12-05-2026
ਲਾਡੋਵਾਲ, 11 ਮਈ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਪਿੰਡ ਆਲੋਵਾਲ ਜ਼ਿਲ੍ਹਾ ਲੁਧਿਆਣਾ ਵਿਖੇ ਸ੍ਰੀ ਸਹਿਜ ਸੰਪਟ ਪਾਠ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਗੁਰਬਾਣੀ ਦੇ ਨਿਰੋਲ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ, ਉਥੇ ਸੰਗਤਾਂ ਨੂੰ ਹਰੀ ਜੱਸ ਰਾਹੀਂ ਨਿਹਾਲ ਵੀ ਕੀਤਾ ਗਿਆ | ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਪਾਵਨ ਪਵਿੱਤਰ ਸ੍ਰੀ ਮੁਖਵਾਕ ਦੀ ਵਿਸਥਾਰਪੂਰਵਕ ਵਿਆਖਿਆ ਕਰਨ ਉਪਰੰਤ ਵਿਸ਼ਵ ਦੀ ਸੁੱਖ ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ | ਇਸ ਸਮਾਗਮ ਦੌਰਾਨ ਬਾਬਾ ਸੁਖਵਿੰਦਰ ਸਿੰਘ ਅਤੇ ਸੰਤ ਬਾਬਾ ਜਰਨੈਲ ਸਿੰਘ ਨੇ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਗੁਰੂ ਘਰ ਦਾ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਬੀਬੀ ਗੁਰਮੇਲ ਕੌਰ, ਤੇਜਾ ਸਿੰਘ ਇਟਲੀ, ਗੁਰਮੀਤ ਸਿੰਘ, ਬੀਬੀ ਕਮਲਜੀਤ ਕੌਰ, ਬੀਬੀ ਬਾਨੀ ਕੌਰ ਇੰਗਲੈਂਡ, ਹਰਵਿੰਦਰ ਸਿੰਘ, ਲਾਡੀ ਖਮਾਣੋ ਤੋਂ ਇਲਾਵਾ ਭਾਈ ਗੁਰਮੇਲ ਸਿੰਘ, ਭਾਈ ਬਲਦੇਵ ਸਿੰਘ, ਭਾਈ ਸਤਨਾਮ ਸਿੰਘ, ਭਾਈ ਜਰਨੈਲ ਸਿੰਘ, ਭਾਈ ਹਰਜੀਤ ਸਿੰਘ, ਹਰਪ੍ਰੀਤ ਸਿੰਘ ਜਲੰਧਰ, ਮਨਜੀਤ ਸਿੰਘ, ਗੁਰਮੀਤ ਸਿੰਘ ਨੰਬਰਦਾਰ ਭੋਲੇਵਾਲ ਕਦੀਮ ਅਤੇ ਗੁਰਮੇਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਵਿਖੇ 'ਏ ਡੇ ਵਿਦ ਮੌਮ' ਬਾਲੀਵੁੱਡ ਅੰਦਾਜ਼ 'ਚ ਮਨਾਇਆ <br/> ਅਗਲੀ ਖ਼ਬਰ ਘਰੋਂ ਕੰਮ 'ਤੇ ਗਿਆ ਵਿਅਕਤੀ ਸ਼ੱਕੀ ਹਾਲਾਤਾਂ 'ਚ ਲਾਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।