18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ <br/>

ਅਜੀਤ ਡੈਸਕ 12-05-2026
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਹੀ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਪਰਮਵੀਰ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਵਿਸ਼ੇਸ਼ ਤÏਰ 'ਤੇ ਭਾਈ ਅਰਵਿੰਦਰ ਸਿੰਘ ਨੂਰ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵਲੋਂ ਅੰਮਿ੍ਤਮਈ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ, ਜਿਸ ਨਾਲ ਸੰਗਤਾਂ ਨੂੰ ਆਤਮਿਕ ਆਨੰਦ ਪ੍ਰਾਪਤ ਹੋਇਆ | ਇਸ ਮÏਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ¢ ਬੀਬੀਆਂ ਵਲੋਂ ਸੰਗਤੀ ਰੂਪ ਵਿਚ ਰਾਗੀ ਜਥੇ ਨੂੰ ਸਿਰੋਪਾਓ ਭੇਟ ਕੀਤੇ¢ ਇਸ ਮੌਕੇ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸੀ ਡੰਗ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਟੋਨੀ ਗਿੱਲ ਐਨ.ਆਰ.ਆਈ., ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚÏਹਾਨ, ਅਰਜੁਨ ਸਿੰਘ ਚੀਮਾ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਕÏਰ ਸੋਹਲ, ਜਸਮੇਲ ਕੌਰ ਖੇੜੀਕਲਾਂ, ਰਵਨੀਤ ਕÏਰ ਖੇੜੀਕਲਾਂ, ਅਰਵਿੰਦਰ ਕÏਰ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ <br/> ਅਗਲੀ ਖ਼ਬਰ ਕ੍ਰਿਸਚੀਅਨ ਹਸਪਤਾਲ ਵਿਖੇ ਲਗਾਏ ਖ਼ੂਨਦਾਨ ਕੈਂਪ ਦÏਰਾਨ 110 ਖ਼ੂਨ ਦਾਨੀਆਂ ਖ਼ੂਨਦਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।