18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਫੂਡ ਸੇਫ਼ਟੀ ਵਿਭਾਗ ਨੇ ਪਨੀਰ 'ਚ ਮਿਲਾਵਟਖੋਰੀ ਕਰਨ ਵਾਲਿਆਂ 'ਤੇ ਲਿਆ ਸਖ਼ਤ ਐਕਸ਼ਨ <br/>

ਅਜੀਤ ਡੈਸਕ 12-05-2026
ਲੁਧਿਆਣਾ, 11 ਮਈ (ਡਾ. ਤਰਲੋਚਨ ਸਿੰਘ)-ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਲੁਧਿਆਣਾ ਵਲੋਂ ਦੁੱਧ ਅਤੇ ਦੁੱਧ ਤੋਂ ਤਿਆਰ ਹੋਣ ਵਾਲੇ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੌਰਾਨ ਵੱਖ-ਵੱਖ ਥਾਵਾਂ ਤੋਂ ਪਨੀਰ ਦੇ ਕੁੱਲ 10 ਨਮੂਨੇ ਭਰੇ ਗਏ | ਇਹ ਨਮੂਨੇ ਪੱਖੋਵਾਲ ਰੋਡ, ਫੁੱਲਾਂਵਾਲ, ਲਲਤੋਂ, ਗਿੱਲ ਅਤੇ ਹੋਰ ਵੱਖ-ਵੱਖ ਇਲਾਕਿਆਂ ਵਿਚ ਸਥਿਤ ਡੇਅਰੀਆਂ ਅਤੇ ਪਨੀਰ ਤਿਆਰ ਕਰਨ ਵਾਲੀਆਂ ਫ਼ੈਕਟਰੀਆਂ ਤੋਂ ਇਕੱਠੇ ਕੀਤੇ ਗਏ | ਫੂਡ ਸੇਫ਼ਟੀ ਟੀਮ ਵਲੋਂ ਖਾਸ ਤੌਰ 'ਤੇ ਸਫ਼ਾਈ ਪ੍ਰਬੰਧਾਂ, ਦੁੱਧ ਅਤੇ ਪਨੀਰ ਦੀ ਗੁਣਵੱਤਾ ਅਤੇ ਫੂਡ ਸੇਫ਼ਟੀ ਮਾਪਦੰਡਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਇਸ ਸਬੰਧੀ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਸ਼ੀਸ਼ ਚਾਵਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁੱਧ ਅਤੇ ਪਨੀਰ ਵਰਗੇ ਖਾਦ ਪਦਾਰਥ ਲੋਕਾਂ ਦੀ ਰੋਜ਼ਾਨਾ ਖੁਰਾਕ ਦਾ ਮਹੱਤਵਪੂਰਨ ਹਿੱਸਾ ਹਨ, ਇਸ ਲਈ ਇਨ੍ਹਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਫੂਡ ਸੇਫ਼ਟੀ ਟੀਮ ਵਲੋਂ ਨਿਯਮਿਤ ਤੌਰ 'ਤੇ ਅਜਿਹੀਆਂ ਜਾਂਚ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਤੱਕ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਸਮੱਗਰੀ ਪਹੁੰਚ ਸਕੇ | ਉਨ੍ਹਾਂ ਦੱਸਿਆ ਕਿ ਭਰੇ ਗਏ ਸਾਰੇ ਨਮੂਨੇ ਜਾਂਚ ਲਈ ਸਰਕਾਰੀ ਲੈਬੋਰਟਰੀ ਵਿਚ ਭੇਜੇ ਗਏ ਹਨ | ਲੈਬ ਰਿਪੋਰਟ ਪ੍ਰਾਪਤ ਹੋਣ ਉਪਰੰਤ ਸਿਹਤ ਵਿਭਾਗ ਦੇ ਨਿਯਮਾਂ ਅਤੇ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ ਅਧੀਨ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਡਾ. ਚਾਵਲਾ ਨੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ ਅਤੇ ਮਿਆਰੀ ਖਾਣ-ਪੀਣ ਸਮੱਗਰੀ ਉਪਲਬਧ ਕਰਵਾਉਣਾ ਵਿਭਾਗ ਦੀ ਪਹਿਲੀ ਤਰਜੀਹ ਹੈ |

ਪਿਛਲੀ ਖ਼ਬਰ ਜਰਖੜ ਸਟੇਡੀਅਮ ਵਿਖੇ ਉਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਮੇਲੇ ਦੇ ਦੂਸਰੇ ਦਿਨ ਦਿਲਕਸ਼ ਮੁਕਾਬਲੇ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਬ੍ਰਹਮ ਬੁੰਗਾਂ ਦੋਦੜਾ ਦੀਆਂ ਸੰਗਤਾਂ ਵਲੋਂ 2 ਰੋਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।