20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ਼ੱਕੀ ਹਾਲਾਤ 'ਚ 13 ਸਾਲ ਦੇ ਬੱਚੇ ਵਲੋਂ ਖ਼ੁਦਕੁਸ਼ੀ

ਅਜੀਤ ਡੈਸਕ 13-05-2026
ਲੁਧਿਆਣਾ, 12 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਟਿੱਬਾ ਰੋਡ 'ਤੇ ਅੱਜ ਸਵੇਰੇ ਸ਼ੱਕੀ ਹਾਲਾਤਾਂ ਵਿਚ ਇਕ 13 ਸਾਲ ਦੇ ਬੱਚੇ ਨੇ ਖੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਬੱਚੇ ਦੀ ਸ਼ਨਾਖਤ ਰਵੀ ਵਜੋਂ ਕੀਤੀ ਗਈ ਹੈ | ਉਸ ਦਾ ਪਿਤਾ ਗੰਗਾ ਰਾਮ ਪਿ੍ੰਟਿੰਗ ਪ੍ਰੈੱਸ ਦਾ ਕੰਮ ਕਰਦਾ ਹੈ ਅਤੇ ਪਿਓ ਪੁੱਤਰ ਦੋਵੇਂ ਇੱਥੇ ਮਕਾਨ 'ਚ ਰਹਿੰਦੇ ਸਨ | ਗੰਗਾ ਰਾਮ ਦੀ ਪਤਨੀ ਪਿੰਡ ਗਈ ਹੋਈ ਸੀ | ਅੱਜ ਸਵੇਰੇ ਜਦੋਂ ਗੰਗਾ ਰਾਮ ਕੰਮ 'ਤੇ ਚਲਾ ਗਿਆ ਤਾਂ ਉਸ ਦੇ ਪਿੱਛੋਂ ਰਵੀ ਨੇ ਘਰ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਗੁਆਂਢ ਵਿਚ ਰਹਿਣ ਵਾਲਾ ਨੌਜਵਾਨ ਜਦੋਂ ਉੱਥੇ ਆਇਆ ਤਾਂ ਰਵੀ ਦੀ ਲਾਸ਼ ਕਮਰੇ ਵਿਚ ਲਟਕ ਰਹੀ ਸੀ, ਜਿਸ 'ਤੇ ਉਸ ਨੇ ਇਸ ਦੀ ਸੂਚਨਾ ਗੰਗਾ ਰਾਮ ਨੂੰ ਦਿੱਤੀ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਜਾਂਚ ਕਰ ਰਹੇ ਐਸ.ਐਚ.ਓ. ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਨਿਗਮ ਕਮਿਸ਼ਨਰ ਨੇ ਡਿਜੀਟਲ ਜਨਗਣਨਾ ਨੰੂ ਲੈ ਕੇ ਗਿਣਤੀਕਾਰਾਂ ਨੂੰ ਕਿੱਟਾਂ ਦੀ ਵੰਡ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ 'ਤੇ ਬਸੀ ਪਠਾਣਾਂ ਸ਼ਹਿਰ ਦੀ ਕਾਇਆ ਕਲਪ ਹੋਵੇਗੀ-ਢੋਲੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।