20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਆਮ ਆਦਮੀ ਪਾਰਟੀ ਨੇ ਭਿ੍ਸ਼ਟਾਚਾਰ ਦੇ ਤੋੜੇ ਸਾਰੇ ਰਿਕਾਰਡ-ਸਿੰਮਕ

ਅਜੀਤ ਡੈਸਕ 13-05-2026
ਆਲਮਗੀਰ, 12 ਮਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਵਲੋਂ ਹਲਕੇ ਵਿਚ ਸ਼ੁਰੂ ਕੀਤੀ ਮੀਟਿੰਗਾਂ ਦੀ ਲੜੀ ਤਹਿਤ ਹਲਕੇ ਅਧੀਨ ਆਉਂਦੇ ਪਿੰਡ ਹਰਨਾਮਪੁਰਾ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਕÏਮੀ ਮੀਤ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਦੇ ਗ੍ਰਹਿ ਵਿਖੇ ਕੀਤੀ ਮੀਟਿੰਗ ਦÏਰਾਨ ਹਲਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਮਾਰਕੀਟ ਕਮੇਟੀ ਸਾਹਨੇਵਾਲ ਦੇ ਸਾਬਕਾ ਚੇਅਰਮੈਨ ਜਸਵੰਤ ਸਿੰਘ ਹਰਨਾਮਪੁਰਾ ਵਿਸ਼ੇਸ਼ ਤÏਰ 'ਤੇ ਸ਼ਾਮਿਲ ਹੋਏ¢ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਸਿੰਮਕ ਨੇ ਕਿਹਾ ਕਿ 'ਆਪ' ਦੇ ਆਗੂਆਂ ਵਲੋਂ ਭਿ੍ਸ਼ਟਾਚਾਰ ਦੇ ਕੀਤੇ ਵੱਡੇ ਵੱਡੇ ਕਾਂਡ ਸੂਬਾ ਵਾਸੀਆਂ ਸਾਹਮਣੇ ਆ ਰਹੇ ਹਨ, ਜਿਸ ਤੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਕੇਜਰੀਵਾਲ ਮੁਨਕਰ ਨਹੀਂ ਹੋ ਸਕਦੇ¢ ਸਿੰਮਕ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦÏਰਾਨ ਸੂਝਵਾਨ ਸੂਬਾ ਵਾਸੀ 'ਆਪ' ਨੂੰ ਸ਼ੀਸ਼ਾ ਦਿਖਾ ਕੇ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠਲੀ ਸਰਕਾਰ ਦਾ ਗਠਨ ਕਰਨਗੇ¢ ਉਪਰੰਤ ਕÏਮੀ ਮੀਤ ਪ੍ਰਧਾਨ ਪ੍ਰੇਮ ਸਿੰਘ ਹਰਨਾਮਪੁਰਾ, ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਮÏਕੇ ਸੂਝਵਾਨ ਵੋਟਰਾਂ ਵਲੋਂ ਆਮ ਆਦਮੀ ਪਾਰਟੀ ਦੀਆਂ ਸੂਬਾ ਵਿਰੋਧੀ ਨੀਤੀਆਂ ਨੂੰ ਨਕਾਰ ਕੇ ਇਤਿਹਾਸ ਦੇ ਕਾਲੇ ਪੰਨੇ 'ਤੇ ਲਿਖ ਕੇ ਸਾਬਤ ਕਰਨਗੇ ਕਿ ਸੂਬਾ ਵਾਸੀ ਪੰਜਾਬ ਵਿਰੋਧੀ ਪਾਰਟੀਆਂ ਨੂੰ ਸੂਬੇ ਅੰਦਰ ਜ਼ਿਆਦਾ ਦੇਰ ਟਿਕਣ ਨਹੀਂ ਦਿੰਦੇ¢ ਮੀਟਿੰਗ ਮÏਕੇ ਨੈਸ਼ਨਲ ਐਵਾਰਡ ਜੇਤੂ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ, ਦਰਸ਼ਨ ਸਿੰਘ ਨਗਰੀ, ਮਹਿੰਦਰ ਸਿੰਘ ਚਹਿਲ, ਬਲਵੀਰ ਸਿੰਘ ਨਗਰੀ, ਸੁਖਵਿੰਦਰ ਸਿੰਘ ਚਹਿਲ, ਦਵਿੰਦਰ ਸਿੰਘ ਧਾਲੀਵਾਲ, ਜਗਤਾਰ ਸਿੰਘ ਧਾਲੀਵਾਲ, ਅਮਨ ਸਿੰਘ, ਅਮਰਜੀਤ ਸਿੰਘ ਚਹਿਲ, ਗੁਰਦੀਪ ਸਿੰਘ, ਰਣਜੀਤ ਸਿੰਘ, ਗੁਰਨਾਮ ਸਿੰਘ, ਅੰਮਿ੍ਤਪਾਲ ਸਿੰਘ, ਪਰਮਜੀਤ ਸਿੰਘ ਮਹਿਮੀ, ਮਨਪ੍ਰੀਤ ਸਿੰਘ, ਨਿਰਭੈ ਸਿੰਘ, ਸੋਨੀ ਕੈਂਥ, ਬਲਵਿੰਦਰ ਸਿੰਘ, ਪਿਆਰਾ ਸਿੰਘ, ਮਨਜੋਤ ਸਿੰਘ, ਸੁਖਜੀਤ ਸਿੰਘ, ਤਜਿੰਦਰ ਸਿੰਘ ਬੈਂਸ, ਪਰਮਜੀਤ ਸਿੰਘ ਨੱਤ, ਨਗਿੰਦਰ ਸਿੰਘ ਬਿੱਟੂ, ਹਰਬੰਸ ਸਿੰਘ, ਸੁਦਾਗਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ¢
ਪਿਛਲੀ ਖ਼ਬਰ ਜ਼ਮੀਨਾਂ ਦੀਆਂ ਰਜਿਸਟਰੀਆਂ ਨਾ ਹੋਣ ਕਰਕੇ ਲੋਕ ਬੇਹੱਦ ਦੁਖੀ-ਪਵਨ ਦੀਵਾਨ ਅਗਲੀ ਖ਼ਬਰ ਡਰੱਗਜ਼ ਕੰਟਰੋਲ ਵਿਭਾਗ ਵਲੋਂ ਐਮ.ਟੀ.ਪੀ. ਕਿੱਟਾਂ ਦੀ ਗੈਰ ਕਾਨੂੰਨੀ ਵਿਕਰੀ ਖ਼ਿਲਾਫ਼ ਸਖ਼ਤ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।