20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਸਮੇਸ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 13-05-2026
ਲੁਧਿਆਣਾ, 12 ਮਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ, ਦਸ਼ਮੇਸ਼ ਨਗਰ ਦੇ ਵਿਦਿਆਰਥੀਆਂ ਨੇ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਹਨ¢ ਗੁਰਸਿਮਰਨ ਕÏਰ 615/650 (94.6%), ਸ਼ਰਨਜੋਤ ਕÏਰ 604/650, ਦਮਨਪ੍ਰੀਤ ਕÏਰ 598/650 (92%) ਅੰਕ ਪ੍ਰਾਪਤ ਕਰਕੇ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਰਹੇ ਹਨ¢ ਇਸ ਤੋਂ ਇਲਾਵਾ ਸਬਰੀਨ ਖਾਤੂਨ, ਗੁਰਕਮਲ ਸਿੰਘ, ਅੰਮਿ੍ਤਪਾਲ ਸਿੰਘ, ਰਜਨੀ ਗੁਪਤਾ, ਤਹਿਰੀਨ ਮਿਸਬਾ, ਪ੍ਰਭਜੋਤ ਕÏਰ ਅਤੇ ਗੁਰਪ੍ਰੀਤ ਸਿੰਘ ਵੀ 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਿਚ ਸਫਲ ਰਹੇ ਹਨ¢ ਸਕੂਲ ਤੇ ਮੈਨੇਜਰ ਡਾ. ਜਸਬੀਰ ਸਿੰਘ ਅਤੇ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਬਿਪਨ ਕੁਮਾਰ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਸਫਲਤਾ ਤੇ ਮਾਪਿਆਂ ਤੋਂ ਮਿਲੇ ਸਹਿਯੋਗ ਦਾ ਧੰਨਵਾਦ ਕਰਦਿਆਂ ਹੋਇਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ¢ ਸਕੂਲ ਦੇ ਪਿ੍ੰਸੀਪਲ ਤਜਿੰਦਰ ਸਿੰਘ ਨੇ ਇਸ ਮੈਰਿਟ ਭਰਪੂਰ ਨਤੀਜੇ ਲਈ ਸਕੂਲ ਦੇ ਮੈਨੇਜਰ ਡਾ. ਜਸਬੀਰ ਸਿੰਘ ਅਤੇ ਡਾਇਰੈਕਟਰ ਪਿ੍ੰਸੀਪਲ ਬਿਪਨ ਕੁਮਾਰ ਦਾ ਸਮੇਂ ਸਮੇਂ 'ਤੇ ਮਿਲੀ ਯੋਗ ਅਗਵਾਈ ਲਈ ਧੰਨਵਾਦ ਕੀਤਾ¢ ਸਕੂਲ ਦੇ ਵਿਦਿਆਰਥੀ ਵਿੱਦਿਅਕ ਉਪਲਬਧੀਆਂ ਤੋਂ ਇਲਾਵਾ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਮਾਣਯੋਗ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਂ ਸਮੇਂ-ਸਮੇਂ ਤੇ ਚਮਕਾਉਂਦੇ ਰਹਿੰਦੇ ਹਨ¢
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਨਰਸਿੰਗ ਕਿੱਤਾ ਸਿਹਤ ਸੰਭਾਲ ਸਿਸਟਮ ਦੀ ਸਭ ਤੋਂ ਮਹੱਤਵਪੂਰਨ ਕੜੀ ਤੇ ਨਰਸਿੰਗ ਦਿਵਸ ਮਨਾਉਣਾ ਨਰਸਾਂ ਦੀ ਸੇਵਾ ਨੂੰ ਸਨਮਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।