20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਅਜੀਤ ਡੈਸਕ 13-05-2026
ਲੁਧਿਆਣਾ, 12 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਹਜ਼ੂਰੀ ਰਾਗੀ ਵਲੋਂ ਆਰਤੀ ਸਾਹਿਬ ਦੀ ਚੌਂਕੀ ਭਰੀ ਅਤੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਇਸ ਉਪਰੰਤ ਪੰਥ ਪ੍ਰਸਿੱਧ ਰਾਗੀ ਭਾਈ ਰਵਿੰਦਰ ਸਿੰਘ ਦੇ ਜਥੇ ਨੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ | ਇਸ ਦੌਰਾਨ ਸਾਰਾ ਮਾਹੌਲ ਰੁਹਾਨੀਅਤ ਦੇ ਰੰਗ ਵਿਚ ਰੰਗ ਗਿਆ | ਦੀਵਾਨ ਦੀ ਸਮਾਪਤੀ 'ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਹਮੇਸ਼ਾ ਦੀ ਤਰ੍ਹਾਂ ਸਮਾਗਮ ਲਈ ਸਹਿਯੋਗ ਦੇਣ ਲਈ ਸੰਗਤਾਂ ਦਾ ਧੰਨਵਾਦ ਕੀਤਾ ¢ ਸਮਾਗਮ ਵਿਚ ਮਹਿੰਦਰ ਸਿੰਘ, ਕੰਵਲਨੈਨ ਸਿੰਘ ਭਾਟੀਆ, ਰਾਮ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ ਕਾਲਾ, ਪੂਰਨ ਸਿੰਘ, ਕੁਲਦੀਪ ਸਿੰਘ, ਨਰਿੰਦਰ ਸਿੰਘ, ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ, ਹਰਪ੍ਰੀਤ ਸਿੰਘ, ਕੰਵਲਪ੍ਰੀਤ ਸਿੰਘ, ਗੁਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀਆਂ ਭਰੀਆਂ |
ਪਿਛਲੀ ਖ਼ਬਰ ਡਾ. ਏ.ਵੀ.ਐਮ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਦਸਮੇਸ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।