20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਹੜਤਾਲ ਸਮੇਤ ਸੰਘਰਸ਼ਾਂ ਨੂੰ ਸਫਲ ਬਣਾਉਣ ਲਈ ਸਮੁੱਚੇ ਵਰਕਰਾਂ ਨੂੰ ਮੀਟਿੰਗ ਕਰਕੇ ਕੀਤਾ ਲਾਮਬੰਦ

ਅਜੀਤ ਡੈਸਕ 13-05-2026
ਲੁਧਿਆਣਾ, 12 ਮਈ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼ ਪਨਬਸ/ ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਯੂਨੀਅਨ 25/11 ਦੀ ਮੀਟਿੰਗ ਦੀ ਅਗਵਾਈ ਜਤਿੰਦਰ ਸਿੰਘ ਸੋਨੀ ਪ੍ਰਧਾਨ ਨੇ ਕੀਤੀ ਅਤੇ ਮੀਟਿੰਗ ਵਿਚ ਸਮੁੱਚੇ ਵਰਕਰਾਂ ਨੂੰ ਦੱਸਿਆ ਕਿ ਸਰਕਾਰ ਹਰ ਫ਼ਰੰਟ ਤੋਂ ਫ਼ੇਲ੍ਹ ਸਾਬਤ ਹੁੰਦੀ ਆ ਰਹੀ ਹੈ¢ ਮੁਲਾਜ਼ਮਾਂ ਦੀਆਂ ਮੰਗਾ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਦੇ ਰੋਸ ਵਿਚ 15 ਮਈ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ¢ 18 ਮਈ ਨੂੰ ਇਕ ਦਿਨ ਦੀ ਹੜਤਾਲ ਕਰਕੇ ਸਮੂਹ ਵਿਧਾਇਕਾਂ ਦੀ ਰਿਹਾਇਸ਼ 'ਤੇ ਧਰਨੇ ਦਿੱਤੇ ਜਾਣਗੇ ਅਤੇ ਮੰਗ ਪੱਤਰ ਸੌਂਪੇ ਜਾਣਗੇ¢ 25, 26 ਅਤੇ 27 ਮਈ ਨੂੰ ਮੁਕੰਮਲ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ/ਟਰਾਂਸਪੋਰਟ ਮੰਤਰੀ ਪੰਜਾਬ ਦੀ ਰਹਾਇਸ਼ ਤੇ ਧਰਨਾ ਦਿੱਤਾ ਜਾਵੇਗਾ¢ ਪ੍ਰਵੀਨ ਕੁਮਾਰ ਜਨਰਲ ਸਕੱਤਰ, ਗੁਰਵਿੰਦਰ ਸਿੰਘ ਸੱਤਗੁਰੂ ਸਿੰਘ ਜੁਆਇੰਟ ਸਕੱਤਰ ਨੇ ਵਿਚ ਬੋਲਦਿਆਂ ਕਿਹਾ ਕਿ ਲਗਾਤਾਰ ਸਪੇਅਰ ਪਾਰਟ, ਟਾਇਰਾਂ ਦੀ ਘਾਟ ਚੱਲ ਰਹੀ ਹੈ¢ ਟਿਕਟ ਮਸ਼ੀਨਾਂ ਵੀ ਪੁਰਾਣੀਆਂ ਹੋਣ ਕਾਰਨ ਅਕਸਰ ਹੀ ਖ਼ਰਾਬ ਰਹਿੰਦੀਆਂ ਹਨ, ਜਿਸ ਕਾਰਨ ਵੱਖ ਵੱਖ ਰੂਟ ਖ਼ਰਾਬ ਹੋ ਰਹੇ ਹਨ¢ ਮੀਟਿੰਗ ਵਿਚ ਸ਼ਮਸ਼ੇਰ ਸਿੰਘ ਢਿੱਲੋਂ ਸੂਬਾ ਜਨਰਲ ਸਕੱਤਰ, ਤਲਵਿੰਦਰ ਸਿੰਘ ਸੋਨੂੰ ਕੈਸ਼ੀਅਰ, ਅਮਰੀਕ ਸਿੰਘ ਕੈਸ਼ੀਅਰ, ਨਵਜੋਤ ਸਿੰਘ, ਬਾਬਾ ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਰਾਜਵੀਰ ਸਿੰਘ,ਵਰਕਸ਼ਾਪ ਤੋ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਬੂਟਾ ਸਿੰਘ ਆਦਿ ਆਗੂਆਂ ਸਮੇਤ ਵਰਕਰ ਹਾਜ਼ਰ ਹੋਏ¢
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ ਤਪ ਚੌਪਹਿਰਾ ਸਮਾਗਮ ਅਗਲੀ ਖ਼ਬਰ ਇਨਰ ਵੀਲ੍ਹ ਕਲੱਬ ਮਿਡਟਾਊਨ ਨੇ 25 ਟੀਬੀ ਦੇ ਮਰੀਜ਼ ਗੋਦ ਲਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।