20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਵਿਖੇ ਮਾਂ ਦਿਵਸ ਮਨਾਇਆ

ਅਜੀਤ ਡੈਸਕ 13-05-2026
ਆਲਮਗੀਰ, 12 ਮਈ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਵਿਖੇ ਮਾਂ ਦਿਵਸ ਮਨਾਇਆ ਗਿਆ¢ ਸਵੇਰ ਦੀ ਸਭਾ ਤੋਂ ਬਾਅਦ ਸਮਾਗਮ ਦੀ ਆਰੰਭਤਾ ਮÏਕੇ ਵਿਦਿਆਰਥੀਆਂ ਨੇ ਭਾਵੁਕ ਗੀਤ ਗਾਏ ਅਤੇ ਮਾਂ ਨਾਲ ਸੰਬੰਧਿਤ ਦਿਲ ਨੂੰ ਛੂਹ ਲੈਣ ਵਾਲੀਆਂ ਕਵਿਤਾਵਾਂ ਸੁਣਾਈਆਂ¢ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਆਪਣੀਆਂ ਮਾਵਾਂ ਲਈ ਗ੍ਰੀਟਿੰਗ ਕਾਰਡ ਤਿਆਰ ਕੀਤੇ ਉਪਰੰਤ ਯੂਨਿਟ 4 ਪੰਜਾਬ ਏਅਰ ਸਕੂਐਡਰਨ ਐਨ.ਸੀ.ਸੀ. ਲੁਧਿਆਣਾ ਦੇ ਅਧੀਨ ਬੂਟੇ ਲਗਾ ਕੇ ਬਹੁਤ ਡੂੰਘਾ ਸੰਦੇਸ਼ ਦਿੱਤਾ ਗਿਆ ਕਿ ਧਰਤੀ ਮਾਂ ਵੀ ਸਾਡੀ ਮਾਂ ਹੈ ਅਤੇ ਉਸ ਦੀ ਰੱਖਿਆ ਅਤੇ ਸੰਭਾਲ ਕਰਨਾ ਸਾਡਾ ਫ਼ਰਜ਼ ਹੈ¢ ਇਸ ਗਤੀਵਿਧੀ ਵਿਚ ਸ਼ਾਮਲ ਵਿਦਿਆਰਥੀਆਂ ਨੂੰ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਡਾਇਰੈਕਟਰ ਇਕਬਾਲ ਸਿੰਘ ਅਤੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਹੋਰ ਮੈਂਬਰਾਂ ਨੇ ਸਨਮਾਨਿਤ ਕੀਤਾ | ਸਕੂਲ ਪਿ੍ੰਸੀਪਲ ਹਰਮੀਤ ਕÏਰ ਵੜੈਚ ਅਤੇ ਪ੍ਰਾਇਮਰੀ ਇੰਚਾਰਜ ਜਸਮੀਨ ਕੌਰ ਵੀ ਸਕੂਲ ਫੈਕਲਟੀ ਦੇ ਨਾਲ ਹਾਜ਼ਰ ਰਹੇ¢ ਐਨ.ਸੀ.ਸੀ. ਕੈਡਿਟਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪÏਦੇ ਲਗਾਉਣ ਦੀ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਗਰਮੀ ਨਾਲ ਯੋਗਦਾਨ ਪਾਇਆ¢ ਸਕੂਲ ਏ.ਐਨ.ਓ. ਰਵਿੰਦਰ ਕੌਰ ਗਿੱਲ ਨੇ ਕੈਡਿਟਾਂ ਨੂੰ ਅਜਿਹੀਆਂ ਮੁਹਿੰਮਾਂ ਲਈ ਉਤਸ਼ਾਹਿਤ ਕੀਤਾ¢
ਪਿਛਲੀ ਖ਼ਬਰ 2 ਗੁੱਟਾਂ ਦੀ ਲੜਾਈ 'ਚ ਚਾਰ ਵਿਅਕਤੀ ਜ਼ਖਮੀ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ ਤਪ ਚੌਪਹਿਰਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।