20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਮਿਡ-ਡੇ-ਮੀਲ ਕੁੱਕ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 13-05-2026
ਲੁਧਿਆਣਾ, 12 ਮਈ (ਭੁਪਿੰਦਰ ਸਿੰਘ ਬੈਂਸ)-ਮਿਡ-ਡੇ-ਮੀਲ ਕੁੱਕ ਯੂਨੀਅਨ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੰੂ ਲੈ ਕੇ ਸੂਬਾ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੰਜਾਬ ਗੌਰਮਿੰਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਦੇਵ ਕਿ੍ਸ਼ਨ ਮੌਦਗਿਲ ਵਿਸ਼ੇਸ਼ ਤੌਰ 'ਤੇ ਮੌਜੂਦ ਹੋਏ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੰੂ ਲਗਾਤਾਰ ਅਣਦੇਖਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮਿਡ-ਡੇ-ਮੀਲ ਵਰਕਰਾਂ ਦੇ ਮਿਹਨਤਾਨੇ ਵਿਚ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੰੂ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਯੂਨੀਅਨ ਵਲੋਂ ਮੰਗ ਕੀਤੀ ਗਈ ਕਿ ਵਰਕਰਾਂ ਨੰੂ ਸਾਲ ਵਿਚ ਦੋ ਵਰਦੀਆਂ ਦਿੱਤੀਆਂ ਜਾਣ | ਇਸ ਤੋਂ ਇਲਾਵਾ 60 ਸਾਲ ਤੱਕ ਡਿਊਟੀ ਕਰਨ ਵਾਲੇ ਵਰਕਰ ਨੰੂ 5 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇ ਅਤੇ ਹਰ ਵਰਕਰ ਦਾ 5 ਲੱਖ ਦਾ ਬੀਮਾ ਕਰਵਾਇਆ ਜਾਵੇ | ਇਸ ਮੌਕੇ ਸੀਮਾ ਰਾਣੀ, ਬਿੰਦਰ ਕੌਰ, ਬਲਵਿੰਦਰ ਕੌਰ, ਅਮਨਰਜੀਤ ਕੌਰ ਸਮੇਤ ਹੋਰ ਕਈ ਵਰਕਰ ਅਤੇ ਯੂਨੀਅਨ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਜੂਨੀਅਰ ਡਵੀਜ਼ਨ ਐਨ.ਸੀ.ਸੀ. ਕੈਡਿਟਾਂ ਲਈ ਭਰਤੀ ਮੁਹਿੰਮ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਦੇ ਨਤੀਜਿਆਂ 'ਚ ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।