20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਜੂਨੀਅਰ ਡਵੀਜ਼ਨ ਐਨ.ਸੀ.ਸੀ. ਕੈਡਿਟਾਂ ਲਈ ਭਰਤੀ ਮੁਹਿੰਮ

ਅਜੀਤ ਡੈਸਕ 13-05-2026
ਲੁਧਿਆਣਾ, 12 ਮਈ (ਭੁਪਿੰਦਰ ਸਿੰਘ ਬੈਂਸ)—ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਨੇ 3 ਪੀਬੀ ਬੀਐਨ ਐਨ.ਸੀ.ਸੀ. ਦੇ ਕਮਾਂਡਿੰਗ ਅਫਸਰ ਅਜੇ ਕੋਹਲੀ ਅਤੇ ਅਫਸਰ ਸਰਕਲ ਜੇ.ਪੀ. ਸ਼ਰਮਾ ਦੀ ਅਗਵਾਈ ਹੇਠ ਜੂਨੀਅਰ ਡਿਵੀਜ਼ਨ ਐਨਸੀਸੀ ਕੈਡਿਟਾਂ ਲਈ ਭਰਤੀ ਮੁਹਿੰਮ ਚਲਾਈ | ਐਸ.ਐਮ. ਕਰਨੈਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਚੋਣ ਪ੍ਰਕਿਰਿਆ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਸੂਬੇਦਾਰ ਰਛਪਾਲ ਸਿੰਘ ਅਤੇ ਜਗਰਾਜ ਸਿੰਘ ਦੁਆਰਾ ਕਰਵਾਏ ਗਏ ਸਰੀਰਕ ਟੈਸਟ ਤੋਂ ਬਾਅਦ 23 ਕੈਡਿਟਾਂ ਦੀ ਚੋਣ ਕੀਤੀ ਗਈ | ਪਿ੍ੰਸੀਪਲ ਦਰਸਪ੍ਰੀਤ ਕੌਰ ਨੇ ਕੈਡਿਟਾਂ ਦੁਆਰਾ ਦਿਖਾਏ ਗਏ ਜੋਸ਼, ਅਨੁਸ਼ਾਸਨ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਭਰਤੀ ਮੁਹਿੰਮ ਨੂੰ ਸੁਚਾਰੂ ਅਤੇ ਸਫਲ ਬਣਾਉਣ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਸੀਟੀਓ ਅੰਮਿ੍ਤਪਾਲ ਸਿੰਘ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ 'ਆਪ' ਸਰਕਾਰ ਨੇ ਲੋਕਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ-ਸਿੰਮਕ ਅਗਲੀ ਖ਼ਬਰ ਮਿਡ-ਡੇ-ਮੀਲ ਕੁੱਕ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।