20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੁਰੂ ਗੋਬਿੰਦ ਸਿੰਘ ਸੀ.ਸੈਕੰ. ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 13-05-2026
ਭਾਮੀਆਂ ਕਲਾਂ, 12 ਮਈ (ਜਤਿੰਦਰ ਭੰਬੀ)-ਰਾਹੋਂ ਰੋਡ 'ਤੇ ਸਥਿਤ ਗੁਰੂ ਗੋਬਿੰਦ ਸਿੰਘ ਸੀ. ਸੈਕੰਡਰੀ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਹਰ ਸਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ | ਸਕੂਲ ਪਿੰ੍ਰਸੀਪਲ ਡਾ. ਹਰਨੇਕ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਇਆਂ ਦੱਸਿਆ ਕਿ ਸਬਾਸ਼ੂ ਨੇ 593/650 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲੇ ਸਥਾਨ 'ਤੇ ਰਿਹਾ | ਇਸੇ ਤਰ੍ਹਾਂ ਦੀਪਕ ਰਾਜ ਨੇ 586/650 ਦੂਜੇ ਸਥਾਨ 'ਤੇ ਅਤੇ ਸਕੂਲ ਦੀ ਵਿਦਿਆਰਥਣ ਅਮਨਦੀਪ ਕੌਰ 564/650 ਅੰਕ ਲੈ ਕੇ ਤੀਸਰੇ ਸਥਾਨ 'ਤੇ ਰਹੀ | ਇਸ ਮੌਕੇ ਡਾ. ਹਰਨੇਕ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਨੰੂ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਜਿੱਥੇ ਸਕੂਲ ਦਾ ਨਾਮ ਰੌਸ਼ਨ ਕੀਤਾ, ਉਥੇ ਹੀ ਆਪਣੇ ਮਾਪਿਆਂ ਦਾ ਨਾਮ ਵੀ ਚਮਕਾਇਆ ਹੈ | ਉਨ੍ਹਾਂ ਸਕੂਲ ਦੇ ਸਮੂਹ ਸਟਾਫ਼ ਵਲੋਂ ਕਰਵਾਈ ਗਈ ਮਿਹਨਤ ਦੀ ਵੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ 'ਚ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ 'ਆਪ' ਸਰਕਾਰ ਨੇ ਲੋਕਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ-ਸਿੰਮਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।