20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ 'ਚ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 13-05-2026
ਲੁਧਿਆਣਾ, 12 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ਵਿਚ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਹਿਨਾ ਵਾਸੀ ਨਿਊ ਅਮਰ ਨਗਰ ਭਾਰਤੀ ਕਾਲੋਨੀ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਸੰਨੀ ਅਤੇ ਸੱਸ ਸਤਵਿੰਦਰ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਸਾਲ 2021 'ਚ ਉਕਤ ਦੋਸ਼ੀ ਸੰਨੀ ਨਾਲ ਹੋਈ ਸੀ, ਪਰ ਵਿਆਹ ਤੋਂ ਕੁਝ ਸਮੇਂ ਬਾਅਦ ਉਸ ਨੰੂ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬਾਅਦ 'ਚ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ | ਜਿਸ 'ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ 'ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ 'ਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਜਸਵਿੰਦਰ ਕੌਰ ਵਾਸੀ ਜੋਸ਼ੀ ਨਗਰ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਇੰਦਰਜੀਤ ਸਿੰਘ ਵਾਸੀ ਰਾਜਗੁਰੂ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਵਲੋਂ ਇਸ ਮਾਮਲੇ 'ਚ ਵੀ ਕਥਿਤ ਦੋਸ਼ੀ ਉੱਤੇ ਉਸ ਨੰੂ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ | ਤੀਜੇ ਮਾਮਲੇ 'ਚ ਪੁਲਿਸ ਨੇ ਬਲਬ ਕੁਮਾਰ ਵਾਸੀ ਅਨੰਦ ਵਿਹਾਰ ਦੀ ਸ਼ਿਕਾਇਤ 'ਤੇ ਰਕੇਸ਼ ਵਾਸੀ ਲੰਡਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਰਸ਼ਮੀ ਦੀ ਸ਼ਾਦੀ ਕਥਿਤ ਦੋਸ਼ੀ ਰਕੇਸ਼ ਨਾਲ ਹੋਈ ਸੀ, ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਕਥਿਤ ਦੋਸ਼ੀ ਨੇ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬਾਅਦ ਵਿਚ ਘਰੋਂ ਬਾਹਰ ਕੱਢ ਦਿੱਤਾ |

ਪਿਛਲੀ ਖ਼ਬਰ ਭਾਜਪਾ ਘੰਟਾਘਰ ਮੰਡਲ ਦੇ ਪ੍ਰਧਾਨ ਚਿਰਾਗ ਅਰੋੜਾ ਨੇ ਕੀਤਾ ਆਪਣੀ ਟੀਮ ਦਾ ਐਲਾਨ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸੀ.ਸੈਕੰ. ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।