20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਹਰਸ਼ ਵਿੱਦਿਆ ਮੰਦਰ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 13-05-2026
ਲੁਧਿਆਣਾ, 12 ਮਈ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜੇ ਵਿਚ ਹਰਸ਼ ਵਿੱਦਿਆ ਮੰਦਰ ਸਕੂਲ, ਨਿਊ ਸੁਭਾਸ਼ ਨਗਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਵਿਦਿਆਰਥੀ ਜਸ਼ਨ ਕੁਮਾਰ ਨੇ 650 'ਚੋਂ 607, ਨੀਤੀਕਾ ਚੰਦਰ ਨੇ 602, ਆਯੂਸ਼ ਕੁਮਾਰ ਨੇ 598 ਅਤੇ ਆਕਾਸ਼ੀ ਨੇ 591 ਅੰਕ ਪ੍ਰਾਪਤ ਕਰਕੇ ਪਹਿਲਾ, ਦੂਜਾ, ਤੀਜਾ ਅਤੇ ਚੌਥਾ ਸਥਾਨ ਪ੍ਰਾਪਤ ਕੀਤਾ | ਕੁੱਲ 95 ਵਿਦਿਆਰਥੀਆਂ ਵਿਚੋਂ 11 ਨੇ 85% ਤੋਂ ਵੱਧ ਅੰਕ ਪ੍ਰਾਪਤ ਕੀਤੇ | ਪਿਊਸ਼ ਚੋਪੜਾ, ਮਹਿਕ ਅਤੇ ਅੰਸ਼ਿਕਾ ਨੇ 581, ਆਸ਼ੀਸ਼ ਕੁਮਾਰ ਨੇ 580 ਅਤੇ ਸਕਸ਼ਮ ਰਾਵਤ ਨੇ 574 ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੇ ਪ੍ਰਧਾਨ ਅਤੇ ਸਿੱਖਿਆ ਸ਼ਾਸਤਰੀ ਡੀ.ਪੀ. ਸ਼ਰਮਾ, ਡਾਇਰੈਕਟਰ ਮੀਨਾ ਸ਼ਰਮਾ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਸਾਰੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਸਕੂਲ ਪਿ੍ੰਸੀਪਲ ਸ਼ੈਲਿਕਾ ਨੇ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ |
ਪਿਛਲੀ ਖ਼ਬਰ 'ਫ਼ਤਹਿ ਮਾਰਚ' ਦਾ ਲੁਧਿਆਣਾ ਵਿਖੇ ਹੋਇਆ ਭਰਵਾਂ ਸਵਾਗਤ ਅਗਲੀ ਖ਼ਬਰ ਜਵਾਹਰ ਨਗਰ ਨਹਿਰੂ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।