19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਜਥੇ: ਨਿਮਾਣਾ ਨੇ ਕੀਤਾ ਇਤਿਹਾਸਕ ਅਸਥਾਨਾਂ ਦੀ ਯਾਤਰਾ ਲਈ ਬੱਸਾਂ ਨੂੰ ਰਵਾਨਾ <br/>

ਅਜੀਤ ਡੈਸਕ 14-05-2026
ਫੁੱਲਾਂਵਾਲ, 13 (ਮਨਜੀਤ ਸਿੰਘ ਦੁੱਗਰੀ)-ਨਿਰਭਉ ਨਿਰਵੈਰ ਸੇਵਾ ਟਰੱਸਟ ਵਲੋਂ ਸੰਗਤਾਂ ਨੂੰ ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾ ਕੇ ਗੁਰੂ ਸਾਹਿਬਾਨ ਦੇ ਦੱਸੇ ਮਾਰਗ 'ਤੇ ਚੱਲਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦਾ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ, ਜੋ ਕਿ ਸ਼ਲਾਘਾਯੋਗ ਕਾਰਜ ਹੈ | ਇਹ ਪ੍ਰਗਟਾਵਾ ਜਥੇਦਾਰ ਤਰਨਜੀਤ ਸਿੰਘ ਨਿਮਾਣਾ, ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਕÏਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਸਥਾਨਕ ਸਟਾਰ ਕਾਲੋਨੀ, ਧਾਂਦਰਾ ਰੋਡ, ਲੁਧਿਆਣਾ ਵਿਖੇ ਇਤਿਹਾਸਿਕ ਅਸਥਾਨਾਂ ਦੀ ਯਾਤਰਾ ਲਈ ਬੱਸਾਂ ਨੂੰ ਰਵਾਨਾ ਕਰਨ ਸਮੇਂ ਕੀਤਾ ¢ ਇਸ ਮÏਕੇ ਨਿਸ਼ਾਨ ਸਾਹਿਬ ਦੇ ਝੰਡੇ ਥੱਲੇ ਨਿਰਭਉ ਨਿਰਵੈਰ ਸੇਵਾ ਟਰੱਸਟ ਦੇ ਮੁੱਖ ਸੇਵਾਦਾਰ ਕੁਲਦੀਪ ਸਿੰਘ ਆਸ ਦੀ ਅਗਵਾਈ 'ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ, ਗੁਰਦੁਆਰਾ ਬਾਬਾ ਬਕਾਲਾ ਸਾਹਿਬ ਲਈ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਜੈਕਾਰਿਆਂ ਦੀ ਗੂੰਜ ਵਿਚ ਬੱਸਾਂ ਨੂੰ ਰਵਾਨਾ ਕੀਤਾ¢ ਇਸ ਮੌਕੇ ਜਥੇ: ਬਲਦੇਵ ਸਿੰਘ ਸੰਧੂ, ਅਮਰਜੀਤ ਸਿੰਘ ਭੱਟੀ, ਦਲੀਪ ਸਿੰਘ, ਅਮਨਦੀਪ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਕੌਂਸਲਰ ਸੁਖਜਿੰਦਰ ਕੌਰ ਨੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ <br/> ਅਗਲੀ ਖ਼ਬਰ ਕਿ੍ਸ਼ਚੀਅਨ ਹਸਪਤਾਲ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਸਮਾਰੋਹ ਹਫ਼ਤਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।