19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਗਿਆਸਪੁਰਾ ਤੋਂ ਸੂਆ ਰੋਡ ਨੂੰ ਜਾਂਦੀ ਸੜਕ ਦੀ ਹਾਲਤ ਬਣੀ ਤਰਸਯੋਗ <br/>

ਗਿਆਸਪੁਰਾ ਤੋਂ ਸੂਆ ਰੋਡ ਨੂੰ ਜਾਣ ਵਾਲੀ ਸੜਕ 'ਤੇ ਸੀਵਰੇਜ ਦਾ ਖੜ੍ਹਾ ਗੰਦਾ ਪਾਣੀ | ਅਜੀਤ ਤਸਵੀਰ <br/> 14-05-2026
ਢੰਡਾਰੀ ਕਲਾਂ/ਲੁਧਿਆਣਾ, 13 ਮਈ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਗਿਆਸਪੁਰਾ ਤੋਂ ਸੂਆ ਰੋਡ ਨੂੰ ਜਾਣ ਵਾਲੇ ਸੜਕ ਦੀ ਹਾਲਤ ਇੰਨੀ ਕੁ ਤਰਸਯੋਗ ਬਣੀ ਹੋਈ ਹੈ ਕਿ ਸੀਵਰੇਜ ਦਾ ਓਵਰਫ਼ਲੋ ਹੋ ਕੇ ਗੰਦਾ ਪਾਣੀ ਸੜਕਾਂ 'ਤੇ ਘੁੰਮ ਰਿਹਾ ਹੈ, ਜਿਸ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਜਿੱਥੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਆਸ-ਪਾਸ ਦੇ ਦੁਕਾਨਦਾਰਾਂ ਦਾ ਵੀ ਇੱਥੇ ਰਹਿਣਾ ਵੀ ਦੁੱਭਰ ਹੋਇਆ ਪਿਆ ਹੈ | ਦੁਕਾਨਦਾਰਾਂ ਦਾ ਕਹਿਣਾ ਹੈ ਕਿ ਕਰੀਬ ਇਕ ਮਹੀਨੇ ਪਹਿਲਾ ਪੁੱਟੀ ਸੜਕ ਦੇ ਹਾਲਾਤ ਅੱਜ ਵੀ ਜਿਉਂ ਦੇ ਤਿਉਂ ਹੀ ਬਣੇ ਹੋਏ ਹਨ, ਜਿਸ ਕਾਰਨ ਉਨ੍ਹਾਂ ਦਾ ਕਾਰੋਬਾਰ ਵੀ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਸੜਕ ਦੀ ਮਾੜੀ ਹਾਲਤ ਅਤੇ ਸੜਕਾਂ 'ਤੇ ਘੁੰਮ ਰਹੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਮਾਮਲਾ ਉਨ੍ਹਾਂ ਵਲੋਂ ਕਈ ਵਾਰ ਵਾਰਡ ਨੰਬਰ 33 ਦੀ ਕੌਂਸਲਰ ਪਤੀ ਕੁਲਵੰਤ ਸਿੰਘ ਕਾਂਤੀ ਅਤੇ ਪ੍ਰਸ਼ਾਸਨ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਹੈ, ਪਰ ਇਸ ਵੱਡੀ ਸਮੱਸਿਆ ਵੱਲ ਕੋਈ ਵੀ ਅਧਿਕਾਰੀ ਧਿਆਨ ਨਹੀਂ ਦੇ ਰਿਹਾ | ਇਲਾਕੇ ਦੇੇ ਲੋਕਾਂ ਦਾ ਕਹਿਣਾ ਹੈ ਕਿ ਗਰਮੀ ਦਾ ਮੌਸਮ ਹੋਣ ਕਾਰਨ ਸੜਕ 'ਤੇ ਘੁੰਮ ਰਹੇ ਸੀਵਰੇਜ ਦੇ ਗੰਦੇ ਪਾਣੀ ਉਪਰ ਮੱਛਰ ਪੈਦਾ ਹੋ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੇ ਮਨਾਂ ਵਿਚ ਡਰ ਬਣਿਆ ਹੋਇਆ ਹੈ ਕਿ ਕਿਧਰੇ ਕੋਈ ਭਿਆਨਕ ਬਿਮਾਰੀ ਜਨਮ ਨਾ ਲੈ ਲਵੇ | ਲੋਕਾਂ ਨੇ ਨਗਰ ਨਿਗਮ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਪਾਸੋਂ ਅਪੀਲ ਕੀਤੀ ਕਿ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ ਤਾਂ ਜੋ ਇਲਾਕਾ ਵਾਸੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |
ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇਗਾ-ਕਾਂਤੀ
ਇਸ ਸੰਬੰਧੀ ਜਦੋਂ ਵਾਰਡ ਨੰਬਰ 33 ਦੇ ਕੌਂਸਲਰ ਪਤੀ ਕੁਲਵੰਤ ਸਿੰਘ ਕਾਂਤੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਮੇਰੇ ਧਿਆਨ ਵਿਚ ਹੈ ਅਤੇ ਜਲਦ ਹੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਮੇਅਰ ਅਤੇ ਅਧਿਕਾਰੀਆਂ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਹੈ, ਜਿਸਦਾ ਜਲਦ ਹੱਲ ਹੋ ਜਾਵੇਗਾ |

ਪਿਛਲੀ ਖ਼ਬਰ ਲਿਟਲ ਲਰਨਰਜ਼ ਪ੍ਰੀ ਸਕੂਲ ਸਮਰ ਕੈਂਪ 1 ਜੂਨ ਤੋਂ <br/> ਅਗਲੀ ਖ਼ਬਰ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।