05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੜਕ ਹਾਦਸੇ 'ਚ 15 ਸਾਲ ਦੇ ਬੱਚੇ ਦੀ ਮੌਤ <br/>

ਅਜੀਤ ਡੈਸਕ 15-05-2026
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ 15 ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਮਿ੍ਤਕ ਬੱਚੇ ਨਿਤੀਸ਼ ਕੁਮਾਰ 15 ਦੇ ਪਿਤਾ ਅਸ਼ੋਕ ਕੁਮਾਰ ਵਾਸੀ ਜਮਾਲਪੁਰ ਦੀ ਸ਼ਿਕਾਇਤ 'ਤੇ ਟਰੱਕ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ. ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਲੜਕਾ ਆਪਣੇ ਦੋਸਤ ਮੋਹਿਤ ਕੁਮਾਰ ਨਾਲ ਐਕਟਿਵਾ 'ਤੇ ਫੋਕਲ ਪੁਆਇੰਟ ਨੇੜੇ ਜਾ ਰਿਹਾ ਸੀ ਕਿ ਇਕ ਤੇਜ਼ ਰਫਤਾਰ ਦੇ ਟਰੱਕ ਨੇ ਉਨ੍ਹਾਂ ਦੇ ਸਕੂਟਰ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਇਹ ਦੋਵੇਂ ਲੜਕੇ ਗੰਭੀਰ ਜ਼ਖਮੀ ਹੋ ਗਏ | ਗੰਭੀਰ ਹਾਲਤ 'ਚ ਇਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਨਿਤੀਸ਼ ਕੁਮਾਰ ਜ਼ੇਰੇ ਇਲਾਜ ਦਮ ਤੋੜ ਗਿਆ | ਪੁਲਿਸ ਵਲੋਂ ਹਾਲ ਦੀ ਘੜੀ ਲੜਕੇ ਦੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਅੱਖੀਂ ਦੇਖਣ ਵਾਲਿਆਂ ਮੁਤਾਬਿਕ ਟਰੱਕ ਦੀ ਰਫ਼ਤਾਰ ਇੰਨੀ ਜ਼ਿਆਦਾ ਤੇਜ਼ ਸੀ ਕਿ ਚਾਲਕ ਸੰਤੁਲਨ ਗੁਆ ਬੈਠਾ ਅਤੇ ਸੜਕ 'ਤੇ ਜਾ ਰਹੇ ਇਨ੍ਹਾਂ ਨੌਜਵਾਨਾਂ ਨੂੰ ਲਪੇਟ ਵਿਚ ਲੈ ਲਿਆ | ਪੁਲਿਸ ਵਲੋਂ ਉਸ ਦੀ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਚੈਰੀਟੇਬਲ ਲੈਬਾਰਟਰੀ ਦਾ ਉਦਘਾਟਨ ਅੱਜ ਅਗਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਸਕੂਲਾਂ 'ਚ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।