05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਾਲਕ ਦਾ ਲੱਖਾਂ ਰੁਪਏ ਦਾ ਕਿਰਾਇਆ ਨਾ ਦੇਣ ਦੇ ਮਾਮਲੇ 'ਚ ਕਾਰੋਬਾਰੀ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 15-05-2026

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮਾਲਕਾਂ ਨੂੰ ਲੱਖਾਂ ਦਾ ਕਿਰਾਇਆ ਅਦਾ ਨਾ ਕਰਨ ਦੇ ਮਾਮਲੇ ਵਿਚ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਾਲਕ ਸ਼ਾਮ ਸੁੰਦਰ ਕੋਠਾਰੀ ਵਾਸੀ ਸਰਾਭਾ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਉੱਧਮ ਸਿੰਘ ਨਗਰ ਦੇ ਰਹਿਣ ਵਾਲੇ ਵਰੁਣ ਜੈਨ ਪੁੱਤਰ ਸੁਰਿੰਦਰ ਜੈਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਉਸ ਪਾਸੋਂ ਕਿਰਾਏ 'ਤੇ ਇਕ ਇਮਾਰਤ ਲਈ ਸੀ, ਪਰ ਕਥਿਤ ਦੋਸ਼ੀ ਵਲੋਂ ਇਮਾਰਤ ਦਾ ਬਣਦਾ ਕਰਾਇਆ 4 ਲੱਖ 71 ਹਜ਼ਾਰ ਅਦਾ ਨਹੀਂ ਕੀਤਾ ਗਿਆ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਜਵਾਹਰ ਦਾਸ ਨੇ ਇਲਾਕੇ 'ਚ ਸਮਾਜ ਸੇਵਾ ਦੀ ਜੋਤ ਜਗਾਈ-ਐਡ. ਧਾਮੀ 'ਸੂਸਾਂ ਦੇ ਮੇਲੇ' ਦੇ ਦੂਸਰੇ ਦਿਨ ਸੰਗਤਾਂ ਵੱਡੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।