05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਮਾਂ ਦਿਵਸ ਮਨਾਇਆ

ਅਜੀਤ ਡੈਸਕ 15-05-2026
ਲੁਧਿਆਣਾ, 14 ਮਈ (ਭੁਪਿੰਦਰ ਸਿੰਘ ਬੈਂਸ)-ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰਦਰਸ਼ਨਾਂ ਰਾਹੀਂ ਆਪਣੀਆਂ ਮਾਵਾਂ ਪ੍ਰਤੀ ਆਪਣਾ ਦਿਲੋਂ ਧੰਨਵਾਦ ਪ੍ਰਗਟ ਕੀਤਾ | ਪ੍ਰੋਗਰਾਮ ਦੀ ਸ਼ੁਰੂਆਤ ਇਕ ਵਿਸ਼ੇਸ਼ ਪ੍ਰਾਰਥਨਾ ਨਾਲ ਹੋਈ | ਵਿਦਿਆਰਥੀਆਂ ਨੇ ਮਾਵਾਂ ਨੂੰ ਸਮਰਪਿਤ ਗੀਤ, ਨਾਚ ਅਤੇ ਭਾਸ਼ਣਾਂ ਵਾਲਾ ਇਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਮਾਵਾਂ ਲਈ ਹੱਥੀਂ ਬਣਾਏ ਕਾਰਡ ਵੀ ਮਾਵਾਂ ਨੰੂ ਭੇਟ ਕੀਤੇ ਗਏ | ਇਸ ਮੌਕੇ ਮਾਵਾਂ ਦੇ ਸਨਮਾਨ ਵਿਚ ਵੀਕ ਕੇਕ ਵੀ ਕੱਟਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸੇਬੇਸਟੀਅਨ ਪਲਾਸੇਰੀ, ਪਿ੍ੰਸੀਪਲ ਕ੍ਰਿਸਪਿਨ ਮਾਰੀਆ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਔਖੇ ਸਮੇਂ 'ਚ ਹਮੇਸ਼ਾ ਸੂਬੇ ਦੇ ਲੋਕਾਂ ਦੀ ਬਾਂਹ ਫੜੀ-ਜਥੇ: ਮਲਕਪੁਰ ਅਗਲੀ ਖ਼ਬਰ ਮਾਲਕ ਦਾ ਲੱਖਾਂ ਰੁਪਏ ਦਾ ਕਿਰਾਇਆ ਨਾ ਦੇਣ ਦੇ ਮਾਮਲੇ 'ਚ ਕਾਰੋਬਾਰੀ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।