04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕਰਤਿੰਦਰਪਾਲ ਸਿੰਘਪੁਰਾ ਦੂਜੀ ਵਾਰ ਬਣੇ ਕਾਂਗਰਸ ਐਸ.ਸੀ. ਡਿਪਾਰਟਮੈਂਟ ਪੰਜਾਬ ਦੇ ਵਾਈਸ ਚੇਅਰਮੈਨ <br/>

ਅਜੀਤ ਡੈਸਕ 15-05-2026
ਇਆਲੀ/ਥਰੀਕੇ, 14 ਮਈ (ਮਨਜੀਤ ਸਿੰਘ ਦੁੱਗਰੀ)-ਆਲ ਇੰਡੀਆ ਕਾਂਗਰਸ ਦੀ ਲੀਡਰਸ਼ਿਪ ਵਲੋਂ ਕਰਤਿੰਦਰਪਾਲ ਸਿੰਘ ਸਿੰਘਪੁਰਾ ਨੂੰ ਕਾਂਗਰਸ ਐਸ.ਸੀ. ਡਿਪਾਰਟਮੈਂਟ ਪੰਜਾਬ ਦੇ ਵਾਈਸ ਚੇਅਰਮੈਨ ਅਤੇ 3 ਜ਼ਿਲਿ੍ਹਆਂ ਪਟਿਆਲਾ, ਸੰਗਰੂਰ ਅਤੇ ਮਲੇਰਕੋਟਲਾ ਦਾ ਇੰਚਾਰਜ ਨਿਯੁਕਤ ਕੀਤਾ ਹੈ | ਇਸ ਮੌਕੇ ਕਰਤਿੰਦਰਪਾਲ ਸਿੰਘ ਸਿੰਘਪੁਰਾ ਨੇ ਪਾਰਟੀ ਹਾਈਕਮਾਨ ਸਮੇਤ ਆਲ ਇੰਡੀਆ ਕਾਂਗਰਸ ਐਸ.ਸੀ. ਡਿਪਾਰਟਮੈਂਟ ਦੇ ਨੈਸ਼ਨਲ ਚੇਅਰਮੈਨ ਰਜਿੰਦਰਪਾਲ ਗੌਤਮ, ਐਸ.ਸੀ. ਡਿਪਾਰਟਮੈਂਟ ਪੰਜਾਬ ਕਾਂਗਰਸ ਦੇ ਇੰਚਾਰਜ ਸੁਧੀਰ ਚੌਧਰੀ (ਕੋਆਰਡੀਨੇਟਰ, ਏ.ਆਈ.ਸੀ.ਸੀ.) ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜਰਨਲ ਸਕੱਤਰ ਇੰਚਾਰਜ ਕੈਪਟਨ ਸੰਦੀਪ ਸੰਧੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਹਿਲਾਂ ਨਾਲੋਂ ਵੀ ਜ਼ਿਆਦਾ ਮਿਹਨਤ ਨਾਲ ਪਾਰਟੀ ਲਈ ਦਿਨ-ਰਾਤ ਇਕ ਕਰਕੇ ਸੇਵਾਵਾਂ ਦੇਣ ਦਾ ਯਤਨ ਕਰਨਗੇ | ਜ਼ਿਕਰਯੋਗ ਹੈ ਕਿ ਕਰਤਿੰਦਰਪਾਲ ਸਿੰਘ ਸਿੰਘਪੁਰਾ ਨੂੰ ਕਾਂਗਰਸ ਹਾਈਕਮਾਨ ਵਲੋਂ ਐਸ.ਸੀ. ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਚੇਅਰਮੈਨ ਅਤੇ 2 ਵਾਰੀ ਐਸ.ਸੀ. ਡਿਪਾਰਟਮੈਂਟ ਪੰਜਾਬ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਅੰਦਰ ਪੈਂਦੇ ਵਿਧਾਨ ਸਭਾ ਹਲਕਾ ਦੱਖਣੀ ਅਤੇ ਆਤਮ ਨਗਰ ਦਾ ਅਬਜ਼ਰਵਰ ਵੀ ਲਗਾਇਆ ਗਿਆ ਹੈ |

ਪਿਛਲੀ ਖ਼ਬਰ ਜੀ.ਏ.ਡੀ. ਪਬਲਿਕ ਸਕੂਲ ਬਚਿੱਤਰ ਨਗਰ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਕਿੰਡਜ ਪੋਪਿੰਨ ਪਲੇਅ ਵੇਅ ਸਕੂਲ ਵਿਖੇ ਮਦਰ ਡੇਅ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।