04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜੀ.ਏ.ਡੀ. ਪਬਲਿਕ ਸਕੂਲ ਬਚਿੱਤਰ ਨਗਰ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 15-05-2026
ਆਲਮਗੀਰ, 14 ਮਈ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਬਚਿੱਤਰ ਨਗਰ ਸਥਿਤ ਜੀ. ਏ. ਡੀ. ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਸੁਖਵਿੰਦਰ ਸਿੰਘ ਗਿੱਲ ਤੇ ਡਾਇਰੈਕਟਰ ਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੇ ਗਏ ਦਸਵੀਂ ਦੇ ਨਤੀਜੇ ਅਨੁਸਾਰ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 95 ਫੀਸਦੀ ਅੰਕ ਲੈ ਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਬਿਪਨਪ੍ਰੀਤ ਕੌਰ ਨੇ 93 ਫੀਸਦੀ ਨਾਲ ਦੂਸਰਾ ਅਤੇ ਅਵਨੀਤ ਕੌਰ ਨੇ 98 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ | ਇਸਤੋਂ ਇਲਾਵਾ ਬਾਕੀ ਦੇ ਸਾਰੇ ਵਿਦਿਆਰਥੀਆਂ ਨੇ ਵਧੀਆ ਨੰਬਰ ਲੈ ਕੇ ਇਲਾਕੇ 'ਚ ਸਕੂਲ ਦੀ ਧਾਂਕ ਜਮਾ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪਿ੍ੰਸੀਪਲ ਸੁਖਵਿੰਦਰ ਸਿੰਘ ਗਿੱਲ, ਡਾਇਰੈਕਟਰ ਰਜਿੰਦਰ ਸਿੰਘ ਗਿੱਲ ਕਿਹਾ ਕਿ ਸਕੂਲ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਨੇ ਸਕੂਲ ਦਾ ਵਧੀਆ ਨਤੀਜਾ ਪ੍ਰਾਪਤ ਕਰਨ ਵਿੱਚ ਅਹਿਮ ਰੋਲ ਅਦਾ ਕੀਤਾ ਹੈ | ਉਹਨਾਂ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਉੱਚੀਆਂ ਮੰਜਲਿਾਂ ਸਰ ਕਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਗਲਾਡਾ ਦੀਆਂ ਲੋਹੇ ਦੀਆਂ ਸੁਰੱਖਿਆ ਜਾਲੀਆਂ 'ਚ ਲੱਗੇ ਦਰਖੱਤਾਂ ਨੂੰ ਸ਼ਰੇ੍ਹਆਮ ਵੱਡ ਸੁੱਟਿਆ <br/> ਅਗਲੀ ਖ਼ਬਰ ਕਰਤਿੰਦਰਪਾਲ ਸਿੰਘਪੁਰਾ ਦੂਜੀ ਵਾਰ ਬਣੇ ਕਾਂਗਰਸ ਐਸ.ਸੀ. ਡਿਪਾਰਟਮੈਂਟ ਪੰਜਾਬ ਦੇ ਵਾਈਸ ਚੇਅਰਮੈਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।