04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜਲ ਸਪਲਾਈ ਪ੍ਰਾਜੈਕਟ ਤਹਿਤ ਪੁੱਟੀਆਂ ਸੜਕਾਂ ਦੀ ਮੁਰੰਮਤ ਨਾ ਹੋਣ 'ਤੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਜਤਾਈ ਨਾਰਾਜ਼ਗੀ

ਅਜੀਤ ਡੈਸਕ 15-05-2026
ਲੁਧਿਆਣਾ, 14 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਸ਼ਹਿਰ ਵਿਚ 24 ਘੰਟੇ ਸਪਲਾਈ ਪ੍ਰਾਜੈਕਟ ਤਹਿਤ ਨਿੱਜੀ ਕੰਪਨੀ ਕਲਪਤਰੂ ਪ੍ਰੋਜੈਕਟਸ ਇੰਟਰਨੈਸ਼ਨਲ ਲਿ. ਵਲੋਂ ਪੁੱਟੀਆਂ ਗਈਆਂ ਸੜਕਾਂ ਦੀ ਮੁਰੰਮਤ ਨਾ ਕੀਤੇ ਜਾਣ 'ਤੇ ਚਿੰਤਾ ਜਤਾਈ ਹੈ | ਉਨ੍ਹਾਂ ਨਗਰ ਨਿਗਮ ਕਮਿਸ਼ਨਰ ਕੋਲੋਂ ਮੰਗ ਕੀਤੀ ਹੈ ਕਿ ਕੰਪਨੀ ਨੂੰ ਜਲਦ ਤੋਂ ਜਲਦ ਸੜਕਾਂ ਦੀ ਮੁਰੰਮਤ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ | ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਕਿਹਾ ਕਿ ਸ਼ਹਿਰ ਵਿਚ 24 ਘੰਟੇ ਨਹਿਰੀ ਜਲ ਸਪਲਾਈ ਪ੍ਰਾਜੈਕਟ ਲਈ ਪਾਈਪਾਂ ਪਾਉਣ ਦੇ ਕੰਮ ਦੌਰਾਨ ਸ਼ਹਿਰ ਦੇ ਕਈ ਇਲਾਕਿਆਂ ਵਿਚ ਸੜਕਾਂ ਪੁੱਟ ਦਿੱਤੀਆਂ ਹਨ ਪਰ ਉਨ੍ਹਾਂ ਦੀ ਮੁਰੰਮਤ ਨਹੀਂ ਕੀਤੀ ਜਾ ਰਹੀ | ਇਸ ਕਾਰਨ ਆਮ ਲੋਕਾਂ ਨੰੂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸੰਬੰਧਤ ਨਿਗਮ ਅਧਿਕਾਰੀਆਂ ਵਲੋਂ ਵੀ ਇਸ ਮਾਮਲੇ ਵੱਲ ਗੰਭੀਰ ਧਿਆਨ ਨਹੀ ਦਿੱਤਾ ਜਾ ਰਿਹਾ, ਜਿਸ ਨਾਲ ਸ਼ਹਿਰ ਵਾਸੀਆਂ ਵਿਚ ਨਾਰਾਜ਼ਗੀ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਖਰਾਬ ਸੜਕਾਂਨ ਕਾਰਨ ਨਾ ਸਿਰਫ ਲੋਕ ਪਰੇਸ਼ਾਨ ਹੋ ਰਹੇ ਹਨ | ਸਗੋਂ ਨਗਰ ਨਿਗਮ ਦਾ ਅਕਸ ਵੀ ਪ੍ਰਭਾਵਿਤ ਹੋ ਰਿਹਾ ਹੈ |
ਪਿਛਲੀ ਖ਼ਬਰ ਸਰਕਾਰ ਮੁਲਾਜ਼ਮਾਂ ਦਾ ਡੀ.ਏ. ਤੁਰੰਤ ਜਾਰੀ ਕਰੇ-ਸਵਰਨ ਸਿੰਘ <br/> ਅਗਲੀ ਖ਼ਬਰ ਖ਼ਾਲਸਾ ਮਾਡਲ ਹਾਈ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।