27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਦੀ ਇਮਾਰਤ 'ਚੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ 5 ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਦੀ ਇਮਾਰਤ 'ਚੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਦਰਸ਼ਨ ਨਾਲ ਬਵੇਜਾ ਉਰਫ਼ ਲੱਡੂ ਦੇ ਮੁਲਾਜ਼ਮ ਅੰਕੁਸ਼ ਵਾਸੀ ਨਿਊ ਸ਼ਿਵਪੁਰੀ ਦੀ ਸ਼ਿਕਾਇਤ 'ਤੇ ਸੁਨੀਲ ਕੁਮਾਰ ਵਾਸੀ ਉਤਰ ਪ੍ਰਦੇਸ਼, ਸੂਰਜ ਵਾਲੀਆ ਬਿੱਲੀ, ਆਕਾਸ਼ ਅਤੇ ਕਰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਦਰਸ਼ਨ ਨਾਲ ਬਵੇਜਾ ਦੀ ਗਾਂਧੀ ਨਗਰ ਵਿਖੇ ਇਮਾਰਤ ਤਿਆਰ ਹੋ ਰਹੀ ਹੈ ਅਤੇ ਉਹ ਇਮਾਰਤ ਦਾ ਸੁਪਰਵਾਈਜ਼ਰ ਹੈ | ਪਿਛਲੇ ਕੁੱਝ ਸਮੇਂ ਤੋਂ ਇਮਾਰਤ ਦੀ ਵਰਤੋਂ ਵਿਚ ਆਉਣ ਵਾਲਾ ਸਾਮਾਨ ਚੋਰੀ ਹੋ ਰਿਹਾ ਸੀ, ਜਿਸ 'ਤੇ ਜਦੋਂ ਉਸਨੇ ਚੈੱਕ ਕੀਤਾ ਤਾਂ ਪਤਾ ਲੱਗਿਆ ਕਿ ਚੌਕੀਦਾਰ ਸੁਨੀਲ ਕੁਮਾਰ ਗਿਰੀ ਆਪਣੇ ਸਾਥੀਆਂ ਨਾਲ ਮਿਲ ਕੇ ਇਹ ਸਾਮਾਨ ਚੋਰੀ ਕਰ ਰਿਹਾ ਹੈ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢

ਪਿਛਲੀ ਖ਼ਬਰ ਨਹਿਰ-ਆਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ ਕੰਮ ਸ਼ੁਰੂ ਕਰਨ ਨੂੰ ਲੈ ਕੇ ਅਧਿਕਾਰੀਆਂ ਵਲੋਂ ਸੀਸੂ ਪ੍ਰਧਾਨ ਆਹੂਜਾ ਨਾਲ ਮੀਟਿ... ਅਗਲੀ ਖ਼ਬਰ ਵੱਖ-ਵੱਖ ਸਕੂਲਾਂ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।