26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਿਗਮ ਜ਼ੋਨ ਏ ਦਫ਼ਤਰ ਦੇ ਬਾਹਰ ਨਿਗਮ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵਲੋਂ ਪੰਜਾਬ ਭਰ ਵਿਚ ਚੱਲ ਰਹੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦੇ ਸਮਰਥਨ ਵਿਚ ਨਗਰ ਨਿਗਮ ਜ਼ੋਨ ਏ ਵਿਖੇ ਇਕ ਦਿਨ ਦੀ ਹੜਤਾਲ ਕੀਤੀ ਗਈ | ਇਸ ਦੌਰਾਨ ਨਿਗਮ ਜ਼ੋਨ ਏ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਅਤੇ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨ ਵਿਚ ਸੀਨੀਅਰ ਅਕਾਲੀ ਆਗੂ ਹੀਰਾ ਸਿੰਘ ਗਾਬੜੀਆ, ਸੀਨੀਅਰ ਭਾਜਪਾ ਆਗੂ ਗੁਰਦੇਵ ਸ਼ਰਮਾ ਦੇਬੀ, ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਭੁਪਿੰਦਰ ਸਿੰਘ ਭਿੰਦਾ, ਆਰ.ਡੀ. ਸ਼ਰਮਾ, ਪਰਉਪਕਾਰ ਸਿੰਘ ਘੁੰਮਣ, ਸੀਨੀਅਰ ਭਾਜਪਾ ਆਗੂ ਚੌਧਰੀ ਯਸ਼ਪਾਲ, ਜਤਿੰਦਰ ਖ਼ਾਲਸਾ ਅਤੇ ਕੌਂਸਲਰ ਖਤਰੀ ਸਮੇਤ ਕਈ ਆਗੂਆਂ ਨੇ ਸ਼ਿਰਕਤ ਕਰਦਿਆਂ ਮੁਲਾਜ਼ਮਾਂ ਦਾ ਪੂਰਨ ਸਮਰਥਨ ਕੀਤਾ | ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੰੂ ਤੁਰੰਤ ਮੰਨਿਆ ਜਾਵੇ | ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਵਧੀਕ ਕਮਿਸ਼ਨਰ ਅਤੇ ਜ਼ੋਨਲ ਕਮਿਸ਼ਨਰ ਨੰੂ ਮੰਗ ਪੱਤਰ ਸੌਂਪਿਆ ਗਿਆ | ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਨਰੇਸ਼ ਧੀਂਗਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੇ ਸੂਬੇ ਵਿਚ ਠੇਕੇਦਾਰ ਪ੍ਰਥਾ ਨੰੂ ਖਤਮ ਕਰੇ ਅਤੇ ਲੁਧਿਆਣਾ ਦੇ 26 ਵਾਰਡਾਂ ਵਿਚ ਸੀਵਰੇਜ ਦਾ ਕੰਮ ਠੇਕੇ 'ਤੇ ਦੇਣ ਦੇ ਫ਼ੈਸਲੇ ਨੂੰ ਤੁਰੰਤ ਰੱਦ ਕੀਤਾ ਜਾਵੇ | ਉਨ੍ਹਾਂ ਮੰਗ ਕੀਤੀ ਕਿ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਕੰਮ ਕਰ ਰਹੇ ਸੀਵਰਮੈਨਾਂ, ਸਫ਼ਾਈ ਕਰਮਚਾਰੀਆਂ, ਮਾਲੀਆਂ ਅਤੇ ਬੇਲਦਾਰਾਂ ਅਤੇ ਡਰਾਈਵਰਾਂ ਨੰੂ ਪੱਕਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜਿਹੜੇ ਓਵਰਏਜ ਕਰਮਚਾਰੀ ਪੱਕੇ ਹੋਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੰੂ ਵੀ ਤੁਰੰਤ ਨਿਯਮਿਤ ਕੀਤਾ ਜਾਵੇ | ਇਸ ਮੌਕੇ ਨਰੇਸ਼ ਧੀਂਗਾਨ ਅਤੇ ਚੌਧਰੀ ਯਸ਼ਪਾਲ ਨੇ ਸਰਕਾਰ ਨੰੂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ (ਬਾਕੀ ਸਫਾ 7 'ਤੇ)

ਪਿਛਲੀ ਖ਼ਬਰ —ਮਾਮਲਾ ਸ਼ੱਕੀ ਹਾਲਾਤ ਵਿਚ ਨੌਜਵਾਨ ਦੇ ਲਾਪਤਾ ਹੋਣ ਦਾ— ਨੌਜਵਾਨ ਦੀ ਬਰਾਮਦਗੀ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵਲੋਂ... ਅਗਲੀ ਖ਼ਬਰ ਪੈਟਰੋਲ ਦੇ ਵਧੇ ਰੇਟਾਂ 'ਤੇ ਆਮ ਆਦਮੀ ਪਾਰਟੀ ਦਾ ਹੱਲਾ ਬੋਲ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।